ਅੰਮ੍ਰਿਤਸਰ: ਅੱਜ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਟੂਰਿਜ਼ਮ ਅਤੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨਤਮਸਤਕ ਹੋਣ ਲਈ ਪੁਹੰਚੇ। ਉਨ੍ਹਾਂ ਨੂੰ ਸ਼੍ਰੀ ਦਰਬਾਰ ਸਾਹਿਬ ਦੇ ਇਨਫਰਮੇਸ਼ਨ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਸਨਮਾਨ ਚਿੰਨ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਨਾਲ ਉਨ੍ਹਾਂ ਦਰਬਾਰ ਸਾਹਿਬ ਦੇ ਕੰਮ ਮੁਕੰਮਲ ਕਰਵਾਉਣ ਦਾ ਵੀ ਭਰੋਸਾ ਦਿੱਤਾ। ਜੇਲ੍ਹਾਂ ਦੇੇ ਹਲਾਤਾਂ 'ਤੇ ਵੀ ਬੋਲਦਿਆਂ ਕਿਹਾ ਕਿ ਅਸੀਂ ਜਲਦ ਹੀ ਇਸ ਵਿੱਚ ਸੁਧਾਰ ਕਰਾਂਗੇ।
ਇਸ ਮੌਕੇ ਗੱਲਬਾਤ ਕਰਦਿਆਂ ਟੂਰਿਜ਼ਮ ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਦਸਿਆ ਕਿ ਅੱਜ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਾਂ। ਗੁਰੂ ਮਹਾਰਾਜ ਦਾ ਉਟ ਆਸਰਾ ਲੈ ਕੇ ਪੰਜਾਬ ਦੇ ਲੌਕਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਅੱਜ ਗੁਰੂ ਨਗਰੀ ਦੇ ਹੈਰੀਟੇਜ ਸਟਰੀਟ ਦਾ ਦੌਰਾ ਕੀਤਾ ਹੈ, ਇਸ ਦੌਰਾਨ ਜੋ ਕਮੀਆਂ ਸਾਹਮਣੇ ਆਉਣਗੀਆਂ ਉਨ੍ਹਾਂ ਨੂੰ ਹਲ ਕੀਤਾ ਜਾਵੇਗਾ।