ਅੰਮ੍ਰਿਤਸਰ:ਬਾਗਬਾਨੀ ਵਿਭਾਗ ਅੰਮ੍ਰਿਤਸਰ ਦੇ ਪੀਅਰ ਅਸਟੇਟ ਵੱਲੋ ਨਾਖ ਦੀ ਸਫਲ ਕਾਸ਼ਤ (successful crop of pears) ਕਰਨ ਬਾਰੇ ਟਰੇਨਿੰਗ ਲਗਾਈ ਗਈ (training held for farmers) ਜਿਸ ਵਿੱਚ ਕਾਫੀ ਕਿਸਾਨਾਂ ਨੇ ਭਾਗ ਲਿਆ। ਡਿਪਟੀ ਡਾਇਰੈਕਟਰ ਬਾਗਬਾਨੀ ਤਜਿੰਦਰ ਸਿੰਘ ਵੱਲੋ ਪੀਅਰ ਅਸਟੇਟ ਅਧੀਨ ਕੀਤੀਆ ਜਾ ਰਹੀਆਂ ਗਤੀਵਿਧੀਆ ਅਤੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਦੱਸਿਆ (schemes were also introduced)।
ਇਸ ਮੌਕੇ ਸਹਾਇਕ ਡਾਇਰੈਕਟਰ ਬਾਗਬਾਨੀ ਪੀਅਰ ਅਸਟੇਟ ਜਸਪਾਲ ਸਿੰਘ ਢਿੱਲੋਂ ਵੱਲੋਂ ਨਾਖ ਦੀ ਮੌਜੂਦਾ ਸਥਿਤੀ, ਮਹੱਤਤਾ ਅਤੇ ਭਵਿੱਖ ਵਿੱਚ ਹੋਣ ਵਾਲੇ ਰਕਬੇ ਦੇ ਵਿਸਥਾਰ ਬਾਰੇ ਦੱਸਿਆ। ਇਸ ਤੋ ਇਲਾਵਾ ਪੀਅਰ ਅਸਟੇਟ ਦੀ ਮਸ਼ੀਨਰੀ ਬਾਰੇ ਦੱਸਿਆ ਅਤੇ ਜਿਮੀਦਾਰਾਂ ਨੂੰ ਅਪੀਲ ਕੀਤੀ ਕਿ ਪੀਅਰ ਅਸਟੇਟ ਦੀ ਰਜਿਸਟਰੇਸ਼ਨ ਕਰਵਾ ਕੇ ਮੈਂਬਰ ਬਣਿਆ ਜਾਵੇ।
ਟਰੇਨਿੰਗ ਦੌਰਾਨ ਬਾਗਬਾਨੀ ਵਿਕਾਸ ਅਫਸਰ ਜਤਿੰਦਰ ਸਿੰਘ ਵੱਲੋਂ ਨਾਖ ਦੇ ਬਾਗ ਦੀ ਵਿਉਂਤ ਬੰਦੀ ਤੇ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ।ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰ ਡਾ. ਸਵਰੀਤ ਖਹਿਰਾ ਨੇ ਨਾਖ ਦੇ ਬੂਟਿਆਂ ਦੀ ਕਾਂਟਛਾਂਟ ਅਤੇ ਬਹੁਤ ਹੀ ਜਰੂਰੀ ਨੁਕਤਿਆਂ ਬਾਰੇ ਦੱਸਿਆ ਅਤੇ ਡਾ. ਪਰਮਿੰਦਰ ਕੌਰ ਨੇ ਨਾਖ ਦੇ ਕੀੜੇ ਮਕੌੜਿਆਂ ਅਤੇ ਬੀਮਾਰੀਆਂ ਦੀ ਪਹਿਚਾਣ, ਉਨਾਂ ਦੇ ਨੁਕਸਾਨ, ਰੋਕਥਾਮ ਅਤੇ ਮੰਡੀਕਰਨ ਕੀਤੇ ਜਾਣ ਬਾਰੇ ਜਾਣਕਾਰੀ ਵੀ ਦਿੱਤੀ ਗਈ।