ਅੰਮ੍ਰਿਤਸਰ: ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਤਿੰਨ ਦਹਾਕੇ ਪੁਰਾਣੇ ਝੂਠੇ ਪੁਲਿਸ ਮੁਕਾਬਲੇ (30 year old fake police encounter) ਦੇ ਕੇਸ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਡੀਐੱਸਪੀ ਕ੍ਰਿਸ਼ਨ ਸਿੰਘ ਅਤੇ ਸਾਬਕਾ ਸਬ ਇੰਸਪੈਕਟਰ ਤਰਸੇਮ ਸਿੰਘ ਨੂੰ ਦੋਸ਼ੀ ਮੰਨਦੇ ਹੋਏ ਉਮਰ ਕੈਦ ਅਤੇ 2-2 ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਉਥੇ ਹੀ ਇਸ ਦੇ ਨਾਲ ਤਿੰਨ ਪੀੜਤ ਪਰਿਵਾਰਾਂ ਨੂੰ 1-1 ਲੱਖ ਮੁਆਵਜ਼ਾ ਦੇਣ ਦਾ ਫੈਸਲਾ ਸੁਣਾਇਆ ਹੈ।
ਇਹ ਵੀ ਪੜੋ:Weather update ਗਰਮੀ ਕਾਰਨ ਲੋਕ ਪਰੇਸ਼ਾਨ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ
ਪੀੜਤ ਪਰਿਵਾਰ ਨੇ ਦਰਦ ਕੀਤਾ ਬਿਆਨ: ਆਪਣੇ 30 ਸਾਲਾਂ ਦਾ ਦਰਦ ਬਿਆਨ ਕਰਦੇ ਹੋਏ ਸਾਹਿਬ ਸਿੰਘ ਦੇ ਭਰਾ ਸਰਤਾਜ ਸਿੰਘ ਨੇ ਦੱਸਿਆ ਕਿ ਭਰਾ ਭਰਾ ਦੀ ਬਾਂਹ ਹੁੰਦਾ ਹੈ ਅਤੇ ਪੁਲਿਸ ਵੱਲੋਂ ਝੂਠੇ ਮੁਕਾਬਲੇ ਦੇ ਵਿੱਚ ਉਨ੍ਹਾਂ ਦੇ ਭਰਾ ਨੂੰ ਮਾਰ ਕੇ ਉਨ੍ਹਾਂ ਦੀ ਬਾਂਹ ਨੂੰ ਤੋੜ ਦਿੱਤਾ ਗਿਆ (30 year old fake police encounter) ਸੀ। ਹਾਲਾਂਕਿ ਉਨ੍ਹਾਂ ਦੇ ਪਿਤਾ ਜੀ ਵੱਲੋਂ ਇਸ ਕੇਸ ਦੀ ਪੈਰਵਾਈ ਕੀਤੀ ਗਈ, ਪਰ ਇਸ ਕੇਸ ਦੀ ਪੈਰਵਾਈ ਕਰਦੇ ਕਰਦੇ ਹੀ ਉਹ ਇਸ ਜਹਾਨ ਤੋਂ ਚਲੇ ਗਏ। ਇਸੇ ਤਰ੍ਹਾਂ ਹੀ ਝੂਠੇ ਮੁਕਾਬਲੇ ਵਿੱਚ ਮਾਰੇ ਗਏ ਪਿੰਡ ਭੱਲਾ ਅੰਮ੍ਰਿਤਸਰ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਦੇ ਭਤੀਜੇ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇਨਸਾਫ ਲੈਂਦਿਆਂ ਲੈਂਦਿਆਂ ਉਨ੍ਹਾਂ ਦੀਆਂ ਦੋ ਪੀੜ੍ਹੀਆਂ ਇਸ ਜਹਾਨ ਤੋਂ ਚਲੀਆਂ ਗਈਆਂ ਅਤੇ ਹੁਣ ਉਨ੍ਹਾਂ ਦੇ ਚਾਚਾ ਜੀ ਨੂੰ ਇਨਸਾਫ਼ ਮਿਲਿਆ ਹੈ। ਹਾਲਾਂਕਿ ਉਨ੍ਹਾਂ ਨੇ ਇਨਸਾਫ਼ ਮਿਲਣ ਦੀ ਤਸੱਲੀ ਜਤਾਈ, ਪਰ ਨਾਲ ਹੀ ਇੰਨੇ ਲੰਮੇ ਸਮੇਂ ਵਿੱਚ ਸੰਤਾਪ ਹੰਢਾਉਣ ਦੀ ਟੀਸ ਵੀ ਉਨ੍ਹਾਂ ਦੇ ਚਿਹਰੇ ਤੇ ਸਾਫ਼ ਵਿਖਾਈ ਦੇ ਰਹੀ ਸੀ।