ਅੰਮ੍ਰਿਤਸਰ:ਯੂਕਰੇਨ ’ਚ ਫਸੇ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਅੰਮ੍ਰਿਤਸਰ ਡੀਸੀ ਨੂੰ ਮਿਲਣ ਪਹੁੰਚੇ ਅਤੇ ਆਪਣੇ ਬੱਚਿਆਂ ਨੂੰ ਆਪਣੇ ਕੋਲ ਵਾਪਸ ਬੁਲਾਉਣ ਲਈ ਸਰਕਾਰਾਂ ਅੱਗੇ ਗੁਹਾਰ ਲਗਾਉਂਦੇ ਦਿਖਾਈ ਦਿੱਤੇ ਲੇਕਿਨ ਸ਼ਨੀਵਾਰ ਦਾ ਦਿਨ ਹੋਣ ਕਰਕੇ ਪਰਿਵਾਰਾਂ ਨੂੰ ਕੋਈ ਵੀ ਸਰਕਾਰੀ ਅਧਿਕਾਰੀ ਨਹੀਂ ਮਿਲਿਆ।ਪਿਛਲੇ ਦਿਨਾਂ ਤੋਂ ਰਸ਼ੀਆ ਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੇ ਯੂਕਰੇਨ ਦਾ ਮਾਹੌਲ ਬਦ ਤੋਂ ਬਦਤਰ (circumstance become tense)ਕਰ ਦਿੱਤਾ ਹੈ ਜਿਸ ਤੋਂ ਬਾਅਦ ਲਗਾਤਾਰ ਯੂਕਰੇਨ ਵਿੱਚ ਰਹਿ ਰਹੇ ਭਾਰਤੀ ਨਾਗਰਿਕ ਹੁਣ ਭਾਰਤ ਵਾਪਸ ਆਉਣਾ ਸ਼ੁਰੂ ਹੋ ਗਈ ਹੈ।
ਅੰਮ੍ਰਿਤਸਰ ਤੋਂ ਕਈ ਵਿਦਿਆਰਥੀ ਗਏ ਹਨ ਯੂਕਰੇਨ
ਅਜੇ ਵੀ ਕੁਝ ਭਾਰਤੀ ਨਾਗਰਿਕ ਯੂਕਰੇਨ ਵਿੱਚ ਫਸੇ ਹੋਏ ਹਨ ਜੋ ਕਿ ਬੜੀ ਮੁਸ਼ਕਲ ਨਾਲ ਆਪਣਾ ਜ਼ਿੰਦਗੀ ਤੇ ਸਮਾਂ ਬਤੀਤ ਕਰ ਰਹੇ ਹਨ ਜਿਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਬਹੁਤ ਸਾਰੇ ਪਰਿਵਾਰਕ ਮੈਂਬਰ ਜਿਨ੍ਹਾਂ ਦੇ ਬੱਚੇ ਯੂਕਰੇਨ ਵਿੱਚ ਰਹਿ ਰਹੇ ਹਨ ਉਨ੍ਹਾਂ ਪਰਿਵਾਰਕ ਮੈਂਬਰਾਂ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਦੇਣ ਪਹੁੰਚੇ ਕਿ ਉਹਨਾਂ ਦੇ ਬੱਚਿਆਂ ਨੂੰ ਸਹੀ ਸਲਾਮਤ ਭਾਰਤ ਵਾਪਸ ਲਿਆਂਦਾ ਜਾਵੇ ਲੇਕਿਨ ਨੇ ਸ਼ਨੀਵਾਰ ਦੀ ਛੁੱਟੀ ਹੋਣ ਕਰਕੇ ਡੀ ਸੀ ਦਫਤਰ ਵਿਚ ਕੋਈ ਵੀ ਸਰਕਾਰੀ ਅਧਿਕਾਰੀ ਯੂਕਰੇਨ ਚ ਫਸੇ ਭਾਰਤੀ ਨਾਗਰਿਕਾਂ (study in ukraine)ਦੇ ਪਰਿਵਾਰ ਨੂੰ ਨਹੀਂ ਮਿਲਿਆ।
ਮਾਪਿਆਂ ਨੂੰ ਨਹੀਂ ਮਿਲਿਆ ਕੋਈ ਅਧਿਕਾਰੀ
ਕੋਈ ਅਧਿਕਾਰੀ ਨਾ ਮਿਲਣ ਕਰਕੇ ਪਰਿਵਾਰਕ ਮੈਂਬਰਾਂ ਨੂੰ ਬੇਰੰਗ ਹੀ ਵਾਪਸ ਪਰਤਣਾ ਪਿਆ ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਕਰੇਨ ਚ ਫਸੇ ਭਾਰਤੀ ਨਾਗਰਿਕਾਂ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੇ ਬੱਚੇ ਯੂਕਰੇਨ ਵਿੱਚ ਪੜ੍ਹਾਈ ਲਈ ਗਏ ਸਨ ਲੇਕਿਨ ਯੂਕਰੇਨ ਦੇ ਹਾਲਾਤ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਦੇ ਬੱਚੇ ਬੜੀ ਮੁਸ਼ਕਿਲ ਨਾਲ ਜ਼ਿੰਦਗੀ ਬਤੀਤ ਕਰ ਰਿਹਾ ਅਤੇ ਉਨ੍ਹਾਂ ਨੂੰ ਜਾਨ ਜਾਣ ਦਾ ਵੀ ਖਤਰਾ ਹੈ ਇਸ ਲਈ ਉਨ੍ਹਾਂ ਦੇ ਬੱਚਿਆਂ ਨੂੰ ਭਾਰਤ ਸਹੀ ਸਲਾਮਤ ਵਾਪਸ ਲਿਆਂਦਾ ਜਾਵੇ।