ਪੰਜਾਬ

punjab

ਸ੍ਰੀ ਦਰਬਾਰ ਸਾਹਿਬ ਵਿਖੇ ਲਗਿਆ ਸੋਲਰ ਸਿਸਟਮ, ਇਹ ਮਿਲੇਗੀ ਸਹੂਲਤ

By

Published : Oct 27, 2021, 3:14 PM IST

ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸੋਲਰ ਸਿਸਟਮ ਸਵਾ 500 ਕਿਲੋਵਾਟ ਦਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਲਗਾਇਆ ਗਿਆ ਤਾਂ ਜੋ ਬਿਜਲੀ ਦੀ ਖਪਤ ਨੂੰ ਘੱਟ ਕੀਤਾ ਜਾ ਸਕੇ।

ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ
ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਵਿਖੇ ਸਵਾ 500 ਕਿਲੋਵਾਟ ਦਾ ਸੋਲਰ ਸਿਸਟਮ ਲਗਾ ਦਿੱਤਾ ਗਿਆ ਹੈ। ਦੱਸ ਦਈਏ ਕਿ ਯੂਨਾਈਟਿਡ ਸਿੱਖ ਮਿਸ਼ਨ ਕੈਲੇਫੋਰਨੀਆ ਵੱਲੋਂ 5 ਮਹੀਨੇ ਪਹਿਲਾਂ ਸ਼ੁਰੂ ਕੀਤੇ ਗਏ ਯਤਨਾਂ ਸਦਕਾ ਸਵਾ 500 ਕਿਲੋਵਾਟ ਦਾ ਸੋਲਰ ਸਿਸਟਮ ਲਗਾ ਦਿੱਤਾ ਗਿਆ ਹੈ ਤਾਂ ਜੋ ਬਿਜਲੀ ਦੀ ਖਪਤ ਨੂੰ ਬਚਾਇਆ ਜਾ ਸਕੇ।

ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ

ਇਸ ਸਬੰਧੀ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸੋਲਰ ਸਿਸਟਮ ਸਵਾ 500 ਕਿਲੋਵਾਟ ਦਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਲਗਾਇਆ ਗਿਆ ਤਾਂ ਜੋ ਬਿਜਲੀ ਦੀ ਖਪਤ ਨੂੰ ਘੱਟ ਕੀਤਾ ਜਾ ਸਕੇ। ਇਸ ਤੋਂ ਇਲਾਵਾ ਹੋਰ ਵੀ ਗੁਰਦੁਆਰੇ ਜਿਵੇਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿੱਚ ਵੀ ਕੁਝ ਸਮੇਂ ਬਾਅਦ ਸੋਲਰ ਸਿਸਟਮ ਲਗਾਏ ਜਾ ਸਕਦੇ ਹਨ। ਇਸ ਥਾਂ ’ਤੇ ਇਨ੍ਹਾਂ ਨੂੰ ਥਾਂ ਘੱਟ ਮਿਲੀ ਸੀ ਇਸ ਦੇ ਬਾਵਜੁਦ ਵੀ ਉਨ੍ਹਾਂ ਨੇ ਹੋਰਨਾਂ ਗੁਰਦੁਆਰਿਆ ਵਿਖੇ ਸੋਲਰ ਸਿਸਟਮ ਲਗਾਉਣ ਦੀ ਗੱਲ ਵੀ ਆਖੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸੰਗਤਾਂ ਦੀ ਸਹੂਲਤ ਦੇ ਲਈ ਇਹ ਕੰਮ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਨੇ ਵਿਦੇਸ਼ਾਂ ਚ ਬੈਠੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਸਹਿਯੋਗ ਦੇਣ।

ਦੂਜੇ ਪਾਸੇ ਯੂਨਾਈਟਿਡ ਸਿੱਖ ਮਿਸ਼ਨ ਕੈਲੇਫੋਰਨੀਆ ਦੇ ਆਗੂਆਂ ਨੇ ਕਿਹਾ ਕਿ ਕਰੀਬ ਪੰਜ ਮਹੀਨੇ ਦੇ ਵਿੱਚ ਸਾਡੇ ਵੱਲੋਂ ਇਹ ਸੇਵਾ ਪੂਰੀ ਕਰ ਦਿੱਤੀ ਗਈ ਹੈ। ਆਗੂਆਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਲਦ ਹੀ ਸਤਲਾਨੀ ਸਾਹਿਬ ਗੁਰਦੁਆਰਿਆਂ ਵਿਚ ਵੀ ਉਨ੍ਹਾਂ ਵੱਲੋਂ ਸੋਲਰ ਸਿਸਟਮ ਦਾ ਪ੍ਰਾਜੈਕਟ ਲਗਾ ਦਿੱਤਾ ਜਾਵੇਗਾ। ਅਸੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੀ ਧੰਨਵਾਦ ਕਰਦਿਆਂ ਜਿਨ੍ਹਾਂ ਨੇ ਇਹ ਸੇਵਾ ਕਰਨ ਦਾ ਮੌਕਾ ਦਿੱਤਾ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਇਸੇ ਤਰ੍ਹਾਂ ਹੀ ਸੇਵਾ ਕਰਦੇ ਰਹਿਣਗੇ।

ਇਹ ਵੀ ਪੜੋ:BSF ਮਾਮਲੇ ’ਤੇ ਪੰਜਾਬ ਸਰਕਾਰ ਨੇ 8 ਨਵੰਬਰ ਨੂੰ ਸੱਦਿਆ ਵਿਸ਼ੇਸ਼ ਇਜਲਾਸ

ABOUT THE AUTHOR

...view details