ਅ੍ਰੰਮਿਤਸਰ: ਸੁਲਤਾਨਵਿੰਡ ਪਿੰਡ ਦੇ ਇਲਾਕੇ 'ਚ ਚੋਰ ਨੂੰ ਲੋਕਾਂ ਵੱਲੋਂ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਚੋਰੀ ਕਰਨ ਦੀ ਨੀਅਤ ਨਾਲ ਚੋਰ ਇਲਾਕੇ ਦੇ ਇੱਕ ਘਰ ਵਿੱਚ ਚੋਰੀ ਕਰਨ ਚਲੇ ਗਏ ਪਰ ਘਰ ਵਾਲਿਆਂ ਨੂੰ ਚੋਰਾਂ ਦੇ ਆਉਣ ਦਾ ਪਤਾ ਲੱਗ ਗਿਆ ਤਾਂ ਘਰ ਵਾਲਿਆਂ ਨੇ ਉਨ੍ਹਾਂ ਨੂੰ ਫੜ੍ਹ ਲਿਆ ਤੇ ਕੁੱਟਣਾ ਸ਼ੁਰੂ ਕਰ ਦਿੱਤਾ।
ਉਹ ਚੋਰਾਂ ਨੂੰ ਕੁੱਟਦੇ-ਕੁੱਟਦੇ ਦੋਵਾਂ ਘਰ ਤੋਂ ਬਾਹਰ ਸੜਕ 'ਤੇ ਲੈ ਗਏ ਅਤੇ ਗੁੱਸੇ ਵਿੱਚ ਆਏ ਇਲਾਕਾ ਨਿਵਾਸੀਆਂ ਨੇ ਚੋਰਾਂ ਨੂੰ ਬੇਰਹਿਮੀ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ ਜਿਸ ਕਾਰਨ ਇੱਕ ਚੋਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦ ਕਿ ਦੂਜਾ ਕਿਸੇ ਨਾ ਕਿਸੇ ਤਰ੍ਹਾਂ ਆਪਣੀ ਜਾਨ ਬਚਾ ਕੇ ਭੱਜ ਗਿਆ।