ਅੰਮ੍ਰਿਤਸਰ: ਸੈਸ਼ਨ ਕੋਰਟ ਤਰਨ ਤਾਰਨ ਨੇ ਸਾਬਕਾ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ 38 ਸਾਲ ਪੁਰਾਣੇ ਡਾਕਟਰ ਸੁਦਰਸ਼ਨ ਤਰੇਹਨ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਇਸ ਬਹੁ-ਚਰਚਿਤ ਕਤਲ ਕੇਸ ਵਿੱਚ ਲਗਭਗ ਸਵਾ 2 ਸਾਲ ਪਹਿਲਾਂ ਵਲਟੋਹਾ ਦੇ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਸੀ। ਵਿਰਸਾ ਸਿੰਘ ਵਲਟੋਹਾ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ‘ਕੂੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ’ ਦੇ ਮਹਾਂਵਾਕ ਅਨੁਸਾਰ ਝੂਠ ਦੀ ਹਾਰ ਅਤੇ ਸੱਚ ਦੀ ਜਿੱਤ ਹੋਈ ਹੈ। ਵਲਟੋਹਾ ਨੇ ਮਾਣਯੋਗ ਅਦਾਲਤ ਦਾ ਵੀ ਧੰਨਵਾਦ ਕੀਤਾ।
38 ਸਾਲ ਪੁਰਾਣੇ ਕਤਲ ਕੇਸ ‘ਚ ਵਿਰਸਾ ਸਿੰਘ ਵਲਟੋਹਾ ਹੋਏ ਬਰੀ - ਸੀਨੀਅਰ ਅਕਾਲੀ ਆਗੂ
ਵਿਰਸਾ ਸਿੰਘ ਵਲਟੋਹਾ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ‘ਕੂੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ’ ਦੇ ਮਹਾਂਵਾਕ ਅਨੁਸਾਰ ਝੂਠ ਦੀ ਹਾਰ ਅਤੇ ਸੱਚ ਦੀ ਜਿੱਤ ਹੋਈ ਹੈ। ਵਲਟੋਹਾ ਨੇ ਮਾਣਯੋਗ ਅਦਾਲਤ ਦਾ ਵੀ ਧੰਨਵਾਦ ਕੀਤਾ।
ਇਹ ਵੀ ਪੜੋ: ਪੜਾਈ ਦੇ ਹੱਕ ਲਈ ਮਰਨ ਵਰਤ ’ਤੇ ਬੈਠੀ 8 ਸਾਲਾ ਮਾਸੂਮ
ਵਲਟੋਹਾ ਨੇ ਕਿਹਾ ਕਿ ਮੈਨੂੰ ਰਾਜਨੀਤਿਕ ਅਤੇ ਮਾਨਸਿਕ ਤੌਰ 'ਤੇ ਖ਼ਤਮ ਕਰਨ ਲਈ ਇੱਕ ਗਿਣੀ ਮਿਥੀ ਸਾਜਿਸ਼ ਦੇ ਤਹਿਤ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਮੇਰੇ ਵਿਰੁੱਧ ਦੁਬਾਰਾ ਚਲਾਨ ਪੇਸ਼ ਕੀਤਾ ਗਿਆ, ਜਦਕਿ ਇਸ ਕੇਸ ਵਿੱਚੋਂ ਸੈਸ਼ਨ ਕੋਰਟ ਅੰਮ੍ਰਿਤਸਰ ਨੇ ਉਨ੍ਹਾਂ ਨੂੰ 1991 ਵਿੱਚ ਜ਼ਮਾਨਤ ਦੇ ਦਿੱਤੀ ਸੀ। ਬਾਅਦ ਵਿੱਚ ਸੰਬੰਧਤ ਅਦਾਲਤ ਵੱਲੋਂ ਉਨ੍ਹਾਂ ਨੂੰ ਇਸ ਕੇਸ ਵਿੱਚੋਂ ਡਿਸਚਾਰਜ ਕਰ ਦਿੱਤਾ ਗਿਆ ਸੀ। ਇਸ ਮੌਕੇ ਵਿਰਸਾ ਸਿੰਘ ਵਲਟੋਹਾ ਦੇ ਵਕੀਲ ਜੇ ਐੱਸ ਢਿੱਲੋਂ ਨੇ ਕਿਹਾ ਕਿ ਇਸ ਕੇਸ ਵਿੱਚ ਰਾਜਨੀਤਿਕ ਦਬਾਅ ਦੇ ਹੋਣ ਦੇ ਕਰਕੇ ਬਹੁਤ ਮੁਸ਼ਕਿਲਾਂ ਆਈਆਂ ਪਰ ਆਖ਼ਿਰ ਸੱਚ ਦੀ ਜਿੱਤ ਹੋਈ ਤਾਂ ਤਰਨ ਤਾਰਨ ਸੈਸ਼ਨ ਕੋਰਟ ਨੇ ਵਿਰਸਾ ਸਿੰਘ ਵਲਟੋਹਾ ਨੂੰ ਬਾਇੱਜ਼ਤ ਬਰੀ ਕਰ ਦਿੱਤਾ।
ਇਹ ਵੀ ਪੜੋ: ਕੋਰੋਨਾ ਪੀੜਤ ਦਿਹਾੜੀਦਾਰਾਂ ਨੂੰ ਸਰਕਾਰ ਦੇਵੇਗੀ ਫੂਡ ਕਿੱਟ