ਪੰਜਾਬ

punjab

ETV Bharat / city

ਅੰਮ੍ਰਿਤਸਰ 'ਚ ਇੱਕ ਔਰਤ ਨੇ ਕੀਤੀ ਖੁਦਕੁਸ਼ੀ - ਹਸਪਤਾਲ

ਅੰਮ੍ਰਿਤਸਰ 'ਚ ਇਕ ਔਰਤ ਨੇ ਕੀਤੀ ਖੁਦਕੁਸ਼ੀ ਸਹੁਰਿਆਂ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਉਸਨੂੰਪੁਲੀਸ ਵੱਲੋਂ ਲਾਸ਼ ਨੂੰ ਕਬਜੇ ਵਿਚ ਲੈਕੇ ਜਾਂਚ ਕੀਤੀ ਸ਼ੁਰੂ

ਅੰਮ੍ਰਿਤਸਰ 'ਚ ਇੱਕ ਔਰਤ ਨੇ ਕੀਤੀ ਖੁਦਕੁਸ਼ੀ
ਅੰਮ੍ਰਿਤਸਰ 'ਚ ਇੱਕ ਔਰਤ ਨੇ ਕੀਤੀ ਖੁਦਕੁਸ਼ੀ

By

Published : Nov 11, 2021, 6:17 PM IST

ਅੰਮ੍ਰਿਤਸਰ:ਅੰਮ੍ਰਿਤਸਰ 'ਚ ਇੱਕ ਔਰਤ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਮਾਮਲਾ ਅੰਮ੍ਰਿਤਸਰ ਦੇ ਘਨੁਪਰ ਇਲਾਕੇ ਦਾ ਹੈ, ਜਿੱਥੇ ਇੱਕ ਔਰਤ ਦੇ ਪਤੀ ਦੀ ਮੌਤ ਤੋਂ ਬਾਅਦ ਉਸ ਨੂੰ ਸਰਕਾਰੀ ਨੌਕਰੀ ਮਿਲ ਗਈ ਸੀ।

ਦੱਸਿਆ ਜਾ ਰਿਹਾ ਹੈ ਕਿ ਕਿਸੇ ਨੂੰ ਮਨਜ਼ੂਰ ਨਹੀਂ ਸੀ ਕਿ ਉਹ ਨੌਕਰੀ ਕਰੇ। ਜਿਸ ਤੋਂ ਬਾਅਦ ਨਣਦ ਨੇ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਅੱਜ (ਬੁੱਧਵਾਰ) ਸਵੇਰੇ ਔਰਤ ਨੇ ਆਪਣੇ ਘਰ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਤੋਂ ਬਾਅਦ ਔਰਤ ਦੀ ਮੌਤ ਹੋ ਗਈ।

ਅੰਮ੍ਰਿਤਸਰ 'ਚ ਇੱਕ ਔਰਤ ਨੇ ਕੀਤੀ ਖੁਦਕੁਸ਼ੀ

ਮ੍ਰਿਤਕ ਦੇ ਪਿਤਾ ਦੇ ਅਨੁਸਾਰ, ਉਸਦੀ ਲੜਕੀ ਰੇਲਵੇ ਵਰਕਸ਼ਾਪ ਵਿੱਚ ਨੌਕਰੀ ਕਰਦੀ ਸੀ, ਜਿਸ ਨੂੰ ਉਸਦੇ ਪਤੀ ਦੀ ਮੌਤ ਤੋਂ ਬਾਅਦ ਨੌਕਰੀ ਮਿਲ ਗਈ ਸੀ ਅਤੇ ਉਸਦੇ ਸਹੁਰੇ ਉਸਦੀ ਨੌਕਰੀ ਵਿੱਚ ਹਿੱਸਾ ਲੈਣਾ ਚਾਹੁੰਦੇ ਸਨ। ਜਿਸ 'ਤੇ ਆ ਕੇ ਝਗੜਾ ਹੁੰਦਾ ਸੀ।

ਅੰਮ੍ਰਿਤਸਰ 'ਚ ਇੱਕ ਔਰਤ ਨੇ ਕੀਤੀ ਖੁਦਕੁਸ਼ੀ

ਜਿਸ ਤੋਂ ਬਾਅਦ ਉਸ ਨੂੰ ਉਲਟੀਆਂ ਆਉਣ ਲੱਗੀਆਂ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਅਨੁਸਾਰ ਉਨ੍ਹਾਂ ਨੇ 6 ਲੋਕਾਂ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦ ਹੀ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਮਰ ਚੁੱਕੀ ਇਨਸਾਨੀਅਤ! ਹਸਪਤਾਲ ਦੇ ਬਾਹਰ ਡੇਢ ਘੰਟਾ ਤੜਫਦਾ ਰਿਹਾ ਜ਼ਖਮੀ ਨੋਜਵਾਨ

ABOUT THE AUTHOR

...view details