ਅੰਮ੍ਰਿਤਸਰ : ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਮਹਿਲਾਵਾਂ ਲਈ ਕਈ ਵੱਡੇ ਐਲਾਨ ਕੀਤੇ ਹਨ। ਪੰਜਾਬ ਸਰਕਾਰ ਵੰਲੋਂ ਬਜਟ 2021 'ਚ ਐਲਾਨ ਕਰਦਿਆਂ ਪੰਜਾਬ ਦੀਆਂ ਸਰਕਾਰੀ ਬੱਸਾਂ 'ਚ ਮਹਿਲਾਵਾਂ ਲਈ ਸਫ਼ਰ ਦਾ ਕਿਰਾੲਆ ਮੁਫ਼ਤ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਅੰਮ੍ਰਿਤਸਰ ਦੀਆਂ ਵਸਨੀਕ ਮਹਿਲਾਵਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਹਨ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਮਹਿਲਾਵਾਂ ਨੇ ਕਿਹਾ ਕਿ ਬੇਸ਼ਕ ਪੰਜਾਬ ਸਰਕਾਰ ਮਹਿਲਾਵਾਂ ਲਈ ਕਈ ਨਵੀਆਂ ਸਕੀਮਾਂ ਲੈ ਕੇ ਆਈ ਹੈ। ਮਹਿਲਾਵਾਂ ਲਈ ਸਰਕਾਰੀ ਬੱਸਾਂ ਦੇ ਕਿਰਾਏ ਮੁਫ਼ਤ ਕੀਤੇ ਗਏ ਹਨ, ਪਰ ਮਹਿਲਾਵਾਂ ਇਨ੍ਹਾਂ ਦਾ ਲਾਭ ਉਦੋਂ ਹੀ ਲੈ ਸਕਣਗੀਆਂ ਜਦੋਂ ਵੱਧ ਤੋਂ ਵੱਧ ਸਰਕਾਰੀ ਬੱਸਾਂ ਚਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬੱਸਾਂ 'ਚ ਸਫਰ ਦੌਰਾਨ ਸੁਰੱਖਿਅਤ ਮਹਿਸੂਸ ਨਾ ਕਰਨ ਦੇ ਚਲਦੇ ਮਹਿਲਾਵਾਂ ਆਵਾਜਾਈ ਲਈ ਆਪਣੇ ਸਾਧਨ ਦੀ ਵਰਤੋਂ ਨੂੰ ਪਹਿਲ ਦਿੰਦਿਆਂ ਹਨ। ਇਸ ਲਈ ਸਰਕਾਰ ਨੂੰ ਬੱਸਾਂ 'ਚ ਮਹਿਲਾਵਾਂ ਦੀ ਸੁਰੱਖਿਆ ਸਬੰਧੀ ਨੂੰ ਸੁਨਿਸ਼ਚਤ ਕਰਨਾ ਚਾਹੀਦਾ ਹੈ।