ਅੰਮ੍ਰਿਤਸਰ: ਪੰਜਾਬ 'ਚ ਬਿਜਲੀ ਸੰਕਟ ਨੂੰ ਵੇਖਦੇ ਹੋਏ ਬਿਜਲੀ ਵਿਭਾਗ ਵੱਲੋਂ ਬਿਜਲੀ ਕੱਟ ਵਧਾ ਦਿੱਤੇ ਗਏ ਹਨ। ਇਸ ਨੂੰ ਲੈ ਕੇ ਆਮ ਜਨਤਾ ਵਿੱਚ ਭਾਰੀ ਰੋਸ ਹੈ। ਲਗਾਤਾਰ ਲੰਬੇ ਸਮੇਂ ਤੱਕ ਬਿਜਲੀ ਕੱਟ ਲੱਗਣ ਕਾਰਨ ਲੋਕ ਪਰੇਸ਼ਾਨ ਹਨ।
ਇਸ ਸਬੰਧੀ ਈਟੀਵੀ ਭਾਰਤ ਨੇ ਘਰੇਲੂ ਮਹਿਲਾਵਾਂ ਦੇ ਵਿਚਾਰ ਜਾਨਣ ਦੀ ਕੋਸ਼ਿਸ਼ ਕੀਤੀ। ਮਹਿਲਾਵਾਂ ਨੇ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਖਿਲਾਫ ਰੋਸ ਪ੍ਰਗਟ ਕੀਤਾ।
ਮਹਿਲਾਵਾਂ ਨੇ ਪੰਜਾਬ ਸਰਕਾਰ ਖਿਲਾਫ ਪ੍ਰਗਟਾਇਆ ਰੋਸ ਮਹਿਲਾਵਾਂ ਨੇ ਕਿਹਾ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾ ਨਾਲ ਕਈ ਵਾਅਦੇ ਕੀਤੇ, ਪਰ ਉਨ੍ਹਾਂ ਚੋਂ ਇੱਕ ਵੀ ਪੂਰਾ ਨਹੀਂ ਕੀਤਾ। ਪਹਿਲਾਂ ਪੈਟਰੋਲ ਡੀਜ਼ਲ ਦੇ ਰੇਟ ਵੱਧੇ। ਇਸ ਤੋਂ ਬਾਅਦ ਰਸੋਈ ਗੈਸ ਦੇ ਰੇਟ ਵੱਧੇ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਬਿਜਲੀ ਸੰਕਟ ਦਾ ਕਹਿ ਕੇ ਲੰਮੇਂ ਸਮੇਂ ਤੱਕ ਬਿਜਲੀ ਦੇ ਕੱਟ ਲਾਏ ਜਾ ਰਹੇ ਹਨ। ਇੱਕ ਤਾਂ ਪਹਿਲਾਂ ਤੋਂ ਹੀ ਲੋਕ ਗਰਮੀ ਤੋਂ ਪਰੇਸ਼ਾਨ ਹਨ ਤੇ ਦੂਜੇ ਪਾਸੇ ਲਗਾਤਾਰ ਬਿਜਲੀ ਦੇ ਕੱਟ ਲੱਗਣ ਦੇ ਚਲਦੇ ਬੱਚਿਆਂ ਆਨਲਾਈਨ ਪੜ੍ਹਾਈ ਨਹੀਂ ਕਰ ਪਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਾਰੀ ਹੀ ਸਿਆਸੀ ਪਾਰਟੀਆਂ ਚੋਣਾਂ ਦੇ ਸਮੇਂ ਆਮ ਜਨਤਾ ਨਾਲ ਵੱਡੇ-ਵੱਡੇ ਵਾਅਦੇ ਤਾਂ ਕਰਦਿਆਂ ਹਨ, ਪਰ ਬਾਅਦ ਵਿੱਚ ਇਨ੍ਹਾਂ ਨੂੰ ਪੂਰਾ ਨਹੀਂ ਕਰਦਿਆਂ। ਉਨ੍ਹਾਂ ਦੱਸਿਆ ਕਿ ਬਿਜਲੀ ਕੱਟਾਂ ਦੇ ਕਾਰਨ ਪਾਣੀ ਦੀ ਸਮੱਸਿਆ ਤੇ ਬੱਚਿਆਂ ਨੂੰ ਪੜ੍ਹਾਈ ਕਰਨ ਲਈ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਬਿਜਲੀ ਸੰਕਟ:ਜਾਣੋ ਕਿਉਂ ਖੇਤ ਵੀ ਸੁੱਕੇ ਅਤੇ ਇੰਡਸਟਰੀ ਵੀ ਡੁੱਬੀ ?