ਅੰਮ੍ਰਿਤਸਰ:ਪੰਜਾਬ ਦੇ ਸੰਗਰੂਰ ਦੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਪ੍ਰੈੱਸ ਵਾਰਤਾ ਕੀਤੀ ਗਈ ਜਿਸ ਵਿੱਚ ਜਮਹੂਰੀਅਤ ਹੱਕ ਦਿਵਸ ਮਨਾਉਣ ਦਾ ਫੈਸਲਾ ਲਿਆ ਗਿਆ। ਜਿਸ ਦੇ ਚੱਲਦੇ ਅੱਜ ਜਮਹੂਰੀਅਤ ਹੱਕ ਦਿਵਸ ਮਨਾਉਣ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਇਕ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਜਮੂਹਰੀਅਤ ਹੱਕ ਨਾ ਮਿਲਣ ਨੂੰ ਲੈ ਕੇ ਸਰਕਾਰਾਂ ਦੇ ਖਿਲਾਫ ਆਵਾਜ਼ ਚੁੱਕੀ ਜਾ ਰਹੀ ਹੈ।
ਉੱਥੇ ਹੀ ਅੰਮ੍ਰਿਤਸਰ ਵਿੱਚ ਇੱਕ ਨਿਜੀ ਜਗ੍ਹਾ ਤੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਬੀਤੇ ਦਿਨ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਸਾਨੂੰ ਜਮੂਹਰੀਅਤ ਦਾ ਹੱਕ ਨਹੀਂ ਮਿਲਦਾ ਤਾਂ ਸਾਨੂੰ ਹਥਿਆਰ ਚੁੱਕਣ ਦੀ ਜ਼ਰੂਰਤ ਪੈ ਸਕਦੀ ਹੈ ਅਤੇ ਇਹੀ ਸਭ ਤੋਂ ਵੱਡਾ ਹਥਿਆਰ ਹੈ ਸਾਨੂੰ ਜਮੂਹਰੀਅਤ ਹੱਕ ਦਿਵਾਉਣ ਲਈ ਅੱਗੇ ਬੋਲਦੇ ਉਨ੍ਹਾਂ ਕਿਹਾ ਕਿ ਬਰਗਾੜੀ ਦੇ ਵਿੱਚ ਲਗਾਤਾਰ ਹੀ ਪ੍ਰਦਰਸ਼ਨ ਚੱਲ ਰਹੇ ਹਨ ਪਰ ਅਜੇ ਤੱਕ ਆਰੋਪੀਆਂ ਨੂੰ ਸਜ਼ਾ ਨਹੀਂ ਮਿਲੀ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਉਸ ਵੇਲੇ ਦੇ ਗ੍ਰਹਿ ਵਿਭਾਗ ਦੇ ਮੰਤਰੀ ਸਨ ਤੇ ਉਨ੍ਹਾਂ ਦੇ ਖਿਲਾਫ ਅਪਰਾਧਿਕ ਮਾਮਲੇ ਜ਼ਰੂਰ ਦਰਜ ਹੋਣੇ ਚਾਹੀਦੇ ਹਨ।