ਅੰਮ੍ਰਿਤਸਰ : ਵਰਲਡ ਨੋ ਤੰਬਾਕੂ ਡੇਅ 'ਤੇ ਦੇਸ਼ ਵਿੱਚ ਨਸ਼ਾ ਅਤੇ ਤੰਬਾਕੂ ਨੂੰ ਖ਼ਤਮ ਕਰਨ ਲਈ ਸੂਬੇ ਦੇ ਡਾਕਟਰਾਂ ਨੇ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਇਸ ਦੇ ਲਈ ਉਨ੍ਹਾਂ ਸੂਬਾ ਸਰਕਾਰ ਦੇ ਨਾਲ-ਨਾਲ ਵਿਰੋਧੀ ਧਿਰ ਦੇ ਸਿਆਸੀ ਆਗੂਆਂ ਵੱਲੋਂ ਵੀ ਸਾਥ ਦੀ ਮੰਗ ਕੀਤੀ ਹੈ।
World No Tabbaco day : ਤੰਬਾਕੂ ਨੂੰ ਖ਼ਤਮ ਕਰਨ ਲਈ ਡਾਕਟਰਾਂ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ - Special campaign
ਅੱਜ ਪੂਰੇ ਵਿਸ਼ਵ ਵਿੱਚ ਵਰਲਡ ਨੋ ਤੰਬਾਕੂ ਡੇਅ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੂਬੇ ਦੇ ਡਾਕਟਰਾਂ ਵੱਲੋਂ ਪੂਰੇ ਦੇਸ਼ ਵਿੱਚ ਤੰਬਾਕੂ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਸ਼ਹਿਰ ਦੀ ਇੱਕ ਸਮਾਜ ਸੇਵੀ ਸੰਸਥਾ ਅਤੇ ਡਾਕਟਰਾਂ ਨੇ ਸਾਂਝੇ ਤੌਰ 'ਤੇ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਦੇ ਤਹਿਤ ਦੇਸ਼ ਦੇ ਹਰ ਸੂਬੇ ਅਤੇ ਸ਼ਹਿਰਾਂ ਵਿੱਚ ਸਰੇਆਮ ਹੋਣ ਵਾਲੀ ਤੰਬਾਕੂ ਦੀ ਵਿਕਰੀ ਉੱਤੇ ਰੋਕ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਸਮਾਜ ਸੇਵੀ ਸੰਸਥਾ ਦੇ ਮੁੱਖੀ ਡਾ. ਪ੍ਰਹਿਲਾਦ ਦੁੱਗਲ ਨੇ ਦੱਸਿਆ ਕਿ ਵਲਰਡ ਤੰਬੂਕ ਡੇ ਉੱਤੇ ਵੱਡੇ-ਵੱਡੇ ਨੇਤਾ ਆਪਣੇ ਭਾਸ਼ਣ ਰਾਹੀਂ ਲੋਕਾਂ ਨੂੰ ਨਸ਼ੀਆਂ ਤੋਂ ਦੂਰ ਰਹਿਣ ਅਤੇ ਇਸ ਨੂੰ ਛੱਡਣ ਲਈ ਜਾਗਰੂਕ ਤਾਂ ਕਰਦੇ ਹਨ। ਅਸਲ ਵਿੱਚ ਜ਼ਮੀਨੀ ਪੱਧਰ ਉੱਤੇ ਇਸ ਸਮੱਸਿਆ 'ਤੇ ਕੋਈ ਧਿਆਨ ਨਹੀਂ ਦਿੱਤਾ ਜਾਂਦਾ। ਸਰਕਾਰ ਨੂੰ ਦੇਸ਼ ਵਿੱਚ ਸਰੇਆਮ ਤੰਬਾਕੂ ਦੀ ਵਿਕਰੀ ਉੱਤੇ ਰੋਕ ਲਗਾਉਣੀ ਚਾਹੀਦੀ ਹੈ ਅਤੇ ਸਕੂਲ ਅਤੇ ਕਾਲਜਾਂ ਦੇ ਨੇੜੇ ਕਿਸੇ ਵੀ ਤਰ੍ਹਾਂ ਦੇ ਨਸ਼ੇ ਦੀ ਵਿਕਰੀ ਉੱਤੇ ਰੋਕ ਲਗਾਈ ਜਾਣੀ ਚਾਹੀਦੀ ਹੈ। ਇਸ ਰਾਹੀਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇਗਾ ਅਤੇ ਨਸ਼ੇ ਉੱਤੇ ਠੱਲ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਦੇ ਲਈ ਅਸੀਂ ਸੂਬਾ ਸਰਕਾਰ ਅਤੇ ਵਿਰੋਧੀ ਧਿਰ ਦੇ ਆਗੂਆਂ ਕੋਲੋਂ ਵਿਸ਼ੇਸ਼ ਸਹਿਯੋਗ ਦੀ ਉਮੀਂਦ ਕਰਦੇ ਹਾਂ ਤਾਂ ਜੋ ਜਲਦ ਤੋਂ ਜਲਦ ਇਸ ਮੁਹਿੰਮ ਉੱਤੇ ਅਮਲ ਕੀਤਾ ਜਾ ਸਕੇ।