ਪੰਜਾਬ

punjab

ETV Bharat / city

ਅਣਪਛਾਤੇ ਲੋਕਾਂ ਨੇ ਬੇਰਹਿਮੀ ਨਾਲ ਕੀਤਾ ਨੌਜਵਾਨ ਦਾ ਕਤਲ - ਕਤਲ ਮਾਮਲਾ

ਅੰਮ੍ਰਿਤਸਰ 'ਚ ਦਿਨ-ਦਿਹਾੜੇ ਇੱਕ ਨੌਜਵਾਨ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਨੌਜਵਾਨ ਦਾ ਕਤਲ
ਨੌਜਵਾਨ ਦਾ ਕਤਲ

By

Published : Jun 7, 2020, 11:05 AM IST

ਅੰਮ੍ਰਿਤਸਰ: ਸ਼ਹਿਰ ਦੇ ਇਲਾਕੇ ਕਿਸ਼ਨਕੋਟ 'ਚ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਲੋਕਾਂ ਵੱਲੋਂ ਨੌਜਵਾਨ ਨੂੰ ਉਸ ਦੇ ਘਰ 'ਚ ਕਤਲ ਕਰਕੇ ਘਰ ਨੂੰ ਅੱਗ ਲਾ ਦਿੱਤੀ ਗਈ।

ਮ੍ਰਿਤਕ ਨੌਜਵਾਨ ਦੀ ਪਛਾਣ ਵਿੱਕੀ ਵਜੋਂ ਹੋਈ ਹੈ। ਮ੍ਰਿਤਕ ਦੇ ਜੀਜੇ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਲਾਕਾ ਵਾਸੀਆਂ ਵੱਲੋਂ ਖ਼ਬਰ ਮਿਲੀ ਸੀ ਕਿ ਉਸ ਦੀ ਪਤਨੀ ਦੇ ਭਰਾ ਦੇ ਘਰ ਅੱਗ ਲੱਗ ਗਈ ਹੈ।

ਨੌਜਵਾਨ ਦਾ ਕਤਲ

ਉਹ ਜਦ ਮੌਕੇ 'ਤੇ ਪੁਜੇ ਤਾਂ ਉਨ੍ਹਾਂ ਨੇ ਵਿੱਕੀ ਮ੍ਰਿਤਕ ਪਾਇਆ ਤੇ ਘਰ ਦੇ ਅੰਦਰ ਖੂਨ ਦੇ ਧੱਬੇ ਆਦਿ ਮਿਲੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕਤਲ ਹੋਣ ਬਾਰੇ ਪਤਾ ਲੱਗਾ। ਉਨ੍ਹਾਂ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਮ੍ਰਿਤਕ ਦੇ ਪਰਿਵਾਰ ਨੇ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।

ਇਸ ਕਤਲ ਦੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਘਰ 'ਚ ਅੱਗ ਲੱਗਣ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਸੂਚਨਾ ਮਿਲੀ ਸੀ। ਜਦ ਉਹ ਮੌਕੇ ਉੱਤੇ ਪੁਜੇ ਤਾਂ ਉਥੇ ਮ੍ਰਿਤਕ ਦੇ ਖੂਨ ਦੇ ਧੱਬੇ ਆਦਿ ਮਿਲੇ।

ਇਸ ਕਾਰਨ ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮਾਂ ਨੇ ਪਹਿਲਾਂ ਨੌਜਵਾਨ ਦਾ ਕਤਲ ਕੀਤਾ ਤੇ ਬਾਅਦ ਵਿੱਚ ਘਰ ਨੂੰ ਅੱਗ ਲਾ ਦਿੱਤੀ ਤਾਂ ਜੋ ਸਾਰੇ ਸਬੂਤ ਮਿਟਾਏ ਜਾ ਸਕਣ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ABOUT THE AUTHOR

...view details