ਅੰਮ੍ਰਿਤਸਰ: ਜ਼ਿਲ੍ਹੇ ’ਚ ਦੇਰ ਰਾਤ ਭਿਆਨਕ ਹਾਦਸਾ ਵਾਪਰ ਗਿਆ ਤੇ ਇਸ ਹਾਦਸੇ ਵਿੱਚ 1 ਨੌਜਵਾਨ ਦੀ ਮੌਤ ਹੋ ਗਈ ਹੈ। ਦਰਾਅਸਰ ਇੱਕ ਨਿਜੀ ਬੱਸ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ ਤੇ ਇਸ ਦੌਰਾਨ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ (young man died) ਹੋ ਗਈ, ਜਦਕਿ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਇਹ ਵੀ ਪੜੋ:PRTC ਤੇ ਪਨਬੱਸ ਠੇਕਾ ਮੁਲਾਜ਼ਮਾਂ ਦੀ ਚੰਨੀ ਸਰਕਾਰ ਨੂੰ ਚਿਤਾਵਨੀ
ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਸਵਾਰ ਨੌਜਵਾਨ ਗਲਤ ਪਾਸੇ BRTS ਦੀ ਲਾਈਨ ਦੀ ਲਾਈਨ ਵਿੱਚ ਮੋਟਰਸਾਈਕਲ ਚਲਾ ਰਹੇ ਸਨ ਤੇ ਉਹਨਾਂ ਦੀ ਰਫ਼ਤਾਰ ਬਹੁਤ ਤੇਜ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।
ਇਹ ਵੀ ਪੜੋ:ਨਵਜੋਤ ਸਿੱਧੂ ਵੱਲੋਂ ਅਟਾਰੀ ਸਰਹੱਦ ਰਾਹੀਂ 34 ਦੇਸ਼ਾਂ ਨਾਲ ਵਪਾਰ ਖੋਲ੍ਹਣ ਦੀ ਮੰਗ
ਉਥੇ ਹੀ ਮੌਕੇ ਤੇ ਪੁੱਜੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ 2 ਲੜਕੇ ਬੜੀ ਤੇਜ ਰਫ਼ਤਾਰ ਨਾਲ ਮੋਟਰਸਾਈਕਲ BRTS ਦੀ ਲਾਈਨ ਵਿੱਚ ਚਲਾ ਰਹੇ ਸਨ ਤੇ ਉਹ BRTS ਦੀ ਖੜੀ ਬੱਸ ਵਿੱਚ ਟਕਰਾ ਗਏ। ਜਿਨ੍ਹਾਂ ਵਿਚੋਂ ਇੱਕ ਨੌਜਵਾਨ ਦੀ ਮੌਤ (young man died) ਹੋ ਗਈ ਜਿਸਦੀ ਲਾਸ਼ ਕਬਜੇ ਵਿੱਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਉਥੇ ਹੀ ਦੂਜਾ ਨੌਜਵਾਨ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਹੈ ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜੋ:ਸਮਾਜ ਸੇਵੀ ਸੰਸਥਾ ਨੇ ਬੰਧੂਆ ਗੁੱਜਰ ਨੂੰ ਛੁਡਵਾ ਕੇ ਪੁਲਿਸ ਹਵਾਲੇ ਕੀਤਾ