ਪੰਜਾਬ

punjab

ETV Bharat / city

ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਨੌਜਵਾਨ ਕੀਤਾ ਜ਼ਖਮੀ

ਕੁੱਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਨੌਜਵਾਨ ਨੂੰ ਜ਼ਖ਼ਮੀ ਕਰ ਦਿੱਤਾ। ਹਮਲਾਵਰਾ ਵੱਲੋਂ ਨੌਜਵਾਨ ਤੋਂ 8 ਹਜ਼ਾਰ ਰੁਪਏ ਦੀ ਨਗਦੀ ਵੀ ਲੁੱਟੀ ਗਈ। ਥਾਣਾ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਦੋਹਾਂ ਧਿਰਾਂ ਦੀਆਂ ਸ਼ਿਕਾਇਤਾ ਆਈਆ ਹਨ ਅਤੇ ਸ਼ਿਕਾਇਤਾਂ ਦੇ ਅਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਫ਼ੋਟੋ

By

Published : Sep 5, 2019, 9:14 PM IST

ਅੰਮ੍ਰਿਤਸਰ: ਇੰਦਰਾ ਕਲੋਨੀ ਮਜੀਠਾ ਰੋਡ ਵਿਖੇ ਕੁੱਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਨੌਜਵਾਨ ਨੂੰ ਜ਼ਖਮੀ ਕਰ ਦਿੱਤਾ। ਹਮਲਾਵਰਾ ਵੱਲੋਂ ਨੌਜਵਾਨ ਤੋਂ 8 ਹਜ਼ਾਰ ਰੁਪਏ ਦੀ ਨਗਦੀ ਵੀ ਲੁੱਟੀ ਗਈ। ਜਾਣਕਾਰੀ ਦਿੰਦੇ ਹੋਏ ਪੀੜਤ ਪਵਨ ਸਿੰਘ ਨੇ ਦੱਸਿਆ ਕਿ ਉਹ ਮਜੀਠਾ ਰੋਡ 'ਤੇ ਰੈਡੀਮੇਡ ਕਪੜੇ ਦੀ ਦੁਕਾਨ 'ਤੇ ਕੰਮ ਕਰਦਾ ਹੈ।

ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਨੌਜਵਾਨ ਕੀਤਾ ਜ਼ਖਮੀ


ਮੰਗਲਵਾਰ ਦੀ ਰਾਤ ਉਹ ਤਨਖ਼ਾਹ ਲੈਣ ਤੋਂ ਬਾਅਦ ਆਪਣੇ ਘਰ ਵਾਪਸ ਜਾ ਰਿਹਾ ਸੀ ਅਤੇ ਰਾਤ 9:30 ਵਜੇ ਦੇ ਕਰੀਬ ਜਦ ਉਹ ਘਰ ਦੇ ਲਾਗੇ ਪਹੁੰਚਿਆ ਤਾਂ 12 ਦੇ ਕਰੀਬ ਮੋਟਰਸਾਈਕਲ ਸਵਾਰ ਕੁਝ ਨੋਜਵਾਨਾਂ ਨੇ ਉਸਨੂੰ ਘੇਰ ਲਿਆ ਅਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ। ਨਾਲ ਹੀ 8 ਹਜਾਰ ਵੀ ਖੋਹ ਕੇ ਲੈ ਗਏ। ਪਵਨ ਨੇ ਦੱਸਿਆ ਉਕਤ ਨੌਜਵਾਨਾਂ ਨਾਲ ਉਸ ਦਾ ਇੱਕ ਮਹੀਨਾ ਪਹਿਲਾਂ ਵੀ ਝਗੜਾ ਹੋ ਚੁਕਾ ਹੈ ਜਿਸ ਦਾ ਰਾਜੀਨਾਵਾ ਹੋ ਗਿਆ ਸੀ। ਉਸੇ ਰੰਜਿਸ਼ ਨੂੰ ਲੈਕੇ ਬੀਤੀ ਰਾਤ ਉਸ 'ਤੇ ਹਮਲਾ ਕੀਤਾ ਗਿਆ ਹੈ। ਪੀੜਤ ਨੇ ਇਨਸਾਫ ਦੀ ਮੰਗ ਕਰਦਿਆਂ ਹੋਇਆਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਜਲਦ ਗ੍ਰਿਫਤਾਰ ਕੀਤਾ ਜਾਵੇ।

ਇਹ ਵੀ ਪੜ੍ਹੇ: 19 ਸਤੰਬਰ ਤੱਕ ਤਿਹਾੜ ਦੀਆਂ ਸਲਾਖਾਂ ਅੰਦਰ ਰਹੇਗਾ ਪੀ. ਚਿਦੰਬਰਮ


ਇਸ ਸਬੰਧ ਵਿੱਚ ਥਾਣਾ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਦੋਹਾਂ ਧਿਰਾਂ ਦੀਆਂ ਸ਼ਿਕਾਇਤਾ ਆਈਆ ਹਨ ਅਤੇ ਸ਼ਿਕਾਇਤਾਂ ਦੇ ਅਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details