ਅੰਮ੍ਰਿਤਸਰ: ਸ਼ਹਿਰ ਦੀ ਪੁਲਿਸ ਨੇ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮ ਵਿਰੁੱਧ ਕਾਰਵਾਈ ਜਾਰੀ ਹੈ। ਪ੍ਰੈਸ ਕਾਨਫਰੰਸ ਦੌਰਾਨ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏਸੀਪੀ ਦੇਵ ਦੱਤ ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨੀਂ ਥਾਣਾ ਛੇਹਰਟਾ ਵਿਖੇ ਇੱਕ ਲੜਕੀ ਨੂੰ ਅਗਵਾ ਕੀਤੇ ਜਾਣ ਦੀ ਸ਼ਿਕਾਇਤ ਦਰਜ ਹੋਈ ਸੀ।
ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਵੇਖਦੇ ਤੁਰੰਤ ਕਾਰਵਾਈ ਕੀਤੀ। ਪੁਲਿਸ ਵੱਲੋਂ ਉਕਤ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਰਵਾਨਾ ਕੀਤੀਆਂ ਗਈਆਂ ਸਨ। ਛਾਪੇਮਾਰੀ ਦੇ ਦੌਰਾਨ ਪੁਲਿਸ ਨੇ ਮੁਲਜ਼ਮ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਮੁਲਜ਼ਮ ਸੰਦੀਪ ਨੂੰ ਗੁਰੂ ਕੀ ਵਡਾਲੀ ਕੋਲੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵੱਲੋਂ ਮੁਲਜ਼ਮ ਨੂੰ ਉਸ ਵੇਲੇ ਗ੍ਰਿਫ਼ਤਾਰ ਕੀਤਾ ਗਿਆ ਜਿਸ ਸਮੇਂ ਉਹ ਆਪਣਾ ਠਿਕਾਣਾ ਬਦਲਣ ਵਾਲਾ ਸੀ।