ਅੰਮ੍ਰਿਤਸਰ:ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਮੌਕੇ ਨੌਜਵਾਨਾਂ ਨੇ ਪੰਜਾਬ ਸਟੇਟ ਵਾਰ ਹੀਰੋਜ ਮੈਮੋਰੀਅਲ ਪੁੱਜ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਅੰਮ੍ਰਿਤਸਰ ਦੇ ਨੌਜਵਾਨਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ
23 ਮਾਰਚ 1931 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਤੇ ਸੁਖਦੇਵ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋ ਗਏ। ਸ਼ਹੀਦੀ ਦਿਹਾੜੇ ਮੌਕੇ ਇਨ੍ਹਾਂ ਸ਼ਹੀਦਾਂ ਨੂੰ ਯਾਦ ਕਰਦਿਆਂ ਅੰਮ੍ਰਿਤਸਰ ਵਿਖੇ ਨੌਜਵਾਨਾਂ ਪੰਜਾਬ ਸਟੇਟ ਵਾਰ ਹੀਰੋਜ ਮੈਮੋਰੀਅਲ ਪੁੱਜ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਪੰਜਾਬ ਸਟੇਟ ਵਾਰ ਹੀਰੋਜ ਮੈਮੋਰੀਅਲ ਵੱਲੋਂ ਸ਼ਹੀਦ ਭਗਤ ਸਿੰਘ ਵੱਲੋਂ ਦੇਸ਼ ਦੀ ਆਜ਼ਾਦੀ ਲਈ ਕੀਤੇ ਗਏ ਸੰਘਰਸ਼ ਬਾਰੇ ਇਤਿਹਾਸ ਪ੍ਰਦਰਸ਼ਤ ਕਰ ਨੌਜਵਾਨ ਪੀੜੀ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਦੱਸਦੇ ਹੋਏ ਇਥੋਂ ਦੀ ਗਾਈਡ ਸੰਦੀਪ ਕੌਰ ਨੇ ਦੱਸਿਆ ਕਿ ਭਗਤ ਸਿੰਘ ਆਜ਼ਾਦੀ ਘੁਲਾਟੀਏ ਹੋਣ ਦੇ ਨਾਲ -ਨਾਲ ਇੱਕ ਚੰਗੇ ਉੱਘੇ ਵਿਦਵਾਨ ਵੀ ਸਨ। ਉਨ੍ਹਾਂ ਨੂੰ ਕਿਤਾਬਾਂ ਪੜ੍ਹਨ ਦਾ ਸ਼ੌਕ ਸੀ। ਜੇਲ 'ਚ ਵੀ ਉਹ ਕਿਤਾਬਾਂ ਪੜ੍ਹਦੇ ਸਨ। ਭਗਤ ਸਿੰਘ ਨੇ ਕਿਹਾ ਸੀ ਕਿ ਕਿਤਾਬਾਂ ਸਾਨੂੰ ਜ਼ਿੰਦਗੀ ਦੇ ਵੱਖ-ਵੱਖ ਸੰਘਰਸ਼ਾਂ ਤੋਂ ਜਾਣੂ ਕਰਵਾਉਂਦੀਆਂ ਹਨ।
ਸੰਦੀਪ ਕੌਰ ਨੇ ਦਸਿਆ ਕਿ ਸਾਡਾ ਮੁੱਢਲਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਸ਼ਹੀਦਾਂ ਨੂੰ ਕਦੇ ਨਾ ਭੁੱਲੀਏ। ਕਿਉਂਕਿ ਅੱਜ ਅਸੀਂ ਜਿਸ ਆਜ਼ਾਦ ਦੇਸ਼ ਵਿੱਚ ਰਹਿ ਰਹੇ ਹਾਂ, ਇਸ ਦੀ ਆਜ਼ਾਦੀ ਲਈ ਕਈ ਲੜਾਈਆਂ ਲੜ੍ਹੀਆਂ। ਜਿਸ ਮਗਰੋਂ ਸਾਨੂੰ ਆਜ਼ਾਦੀ ਮਿਲੀ ਹੈ।ਇਸ ਤੋਂ ਇਲਾਵਾ ਪੰਜਾਬ ਸਟੇਟ ਵਾਰ ਹੀਰੋਜ ਮੈਮੋਰੀਅਲ ਤੇ ਮਿਉਜਿਅ 'ਚ ਹੋਰਨਾਂ ਸ਼ਹੀਦਾਂ ਦੀ ਜੀਵਨੀ, ਅਜ਼ਾਦੀ ਦੀ ਲੜਾਈ ਲਈ ਸੰਘਰਸ਼ੋ ਤੇ ਸਾਲਾ 1946-47 ਦੇਸ਼ ਦੀ ਅਜ਼ਾਦੀ ਤੇ ਵੰਡ ਦਾ ਇਤਿਹਾਸ ਬਾਰੇ ਕਿਤਾਬਾਂ ਤੇ ਹੋਰਨਾਂ ਪ੍ਰਦਰਸ਼ਨੀ ਲਾਈ ਗਈ ਹੈ।