ਅੰਮ੍ਰਿਤਸਰ: ਛੇਹਰਟਾ ਦੇ ਘਨੂਪੁਰ ਇਲਾਕੇ ਵਿੱਚ ਇੱਕ ਨੌਜਵਾਨ ਦਾ ਉਸ ਦੇ ਮਿੱਤਰ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਰਛਪਾਲ ਸਿੰਘ ਉਰਫ਼ ਲਾਡੀ ਵਜੋਂ ਹੋਈ ਹੈ।
ਅੰਮ੍ਰਿਤਸਰ 'ਚ ਦੋਸਤ ਨੇ ਹੀ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕੀਤਾ ਕਤਲ
ਅੰਮ੍ਰਿਤਸਰ ਦੇ ਘਨੂਪੁਰ ਇਲਾਕੇ ਵਿੱਚ ਇੱਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਰਛਪਾਲ ਸਿੰਘ ਉਰਫ਼ ਲਾਡੀ ਵਜੋਂ ਹੋਈ ਹੈ। ਮ੍ਰਿਤਕ ਦੇ ਦੋਸਤ ਨੇ ਗੋਲੀਆਂ ਮਾਰ ਕੇ ਉਸ ਦਾ ਕਤਲ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦਾ ਦੋਸਤ ਲਲਿਤ ਸ਼ਰਾਬ ਵੇਚਦਾ ਹੈ, ਜਿਸ ਨੇ ਲਾਡੀ ਨੂੰ ਨਸ਼ੇ ਦੀ ਲੱਤ ਲਗਾ ਦਿੱਤੀ ਸੀ। ਪਰਿਵਾਰਕ ਮੈਂਬਰਾਂ ਦੇ ਕਹਿਣ ਉੱਤੇ ਲਾਡੀ, ਲਲਿਤ ਤੋਂ ਦੂਰ ਰਹਿਣ ਲੱਗ ਪਿਆ ਸੀ ਪਰ ਫਿਰ ਵੀ ਲਲਿਤ ਵਾਰ-ਵਾਰ ਲਾਡੀ ਨੂੰ ਕਿਸੇ ਨਾ ਕਿਸੇ ਤਰੀਕੇ ਮਿਲਦਾ ਰਹਿੰਦਾ ਸੀ।
ਉਨ੍ਹਾਂ ਦੱਸਿਆ ਕਿ ਲਾਡੀ ਤੇ ਉਸ ਦਾ ਭਰਾ ਦੋਵੇਂ ਘਰ 'ਚ ਇੱਕਲੇ ਸਨ। ਲਲਿਤ ਉਨ੍ਹਾਂ ਦੇ ਘਰ ਆਇਆ 'ਤੇ ਸਿੱਧਾ ਲਾਡੀ ਦੇ ਕਮਰੇ ਵਿੱਚ ਚਲਾ ਗਿਆ। ਉੱਥੇ ਉਸ ਨੇ ਗੋਲੀਆਂ ਮਾਰ ਕੇ ਲਾਡੀ ਦਾ ਕਤਲ ਕਰਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪੁਜੀ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਉਹ ਦੋਹਾਂ ਵਿਚਾਲੇ ਇਸ ਝੜਪ ਦੀ ਜਾਂਚ ਕਰ ਰਹੇ ਹਨ ਪਰ ਅਜੇ ਤੱਕ ਕਤਲ ਕਰਨ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲਗਾਇਆ ਜਾ ਸਕਿਆ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਜਾਰੀ ਹੈ।