ਅੰਮ੍ਰਿਤਸਰ: ਜੰਡਿਆਲਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਤਨੀ ਦਾ ਕਹਿਣਾ ਹੈ ਕਿ ਉਸ ਦੇ ਪਤੀ ਨੂੰ ਨਸ਼ੇ ਦੀ ਓਵਰਡੋਜ਼ ਦੇ ਕੇ ਕਤਲ ਕਰ ਦਿੱਤਾ ਗਿਆ। ਪੀੜਤ ਪਰਿਵਾਰ ਦੀ ਸ਼ਿਕਾਇਤ ਉੱਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮ੍ਰਿਤਕ ਦੀ ਪਛਾਣ ਜਤਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਉਸ ਦੀ ਪਤਨੀ ਨੇ ਦੱਸਿਆ ਕਿ ਰੋਜ਼ਾਨਾ ਵਾਂਗ ਹੀ ਜਤਿੰਦਰ ਆਪਣੇ ਕੰਮ ਲਈ ਨਿਕਲਿਆ। ਅਚਾਨਕ ਉਸ ਦੇ ਕੁੱਝ ਦੋਸਤ ਉਸ ਨੂੰ ਆਪਣੇ ਘਰ ਲੈ ਗਏ ਜਿਥੇ ਉਨ੍ਹਾਂ ਨੇ ਜਤਿੰਦਰ ਨੂੰ ਜ਼ਬਰਨ ਨਸ਼ੇ ਦਾ ਟੀਕਾ ਲਗਾ ਦਿੱਤਾ। ਨਸ਼ੇ ਦੀ ਓਵਰਡੋਜ਼ ਕਾਰਨ ਜਤਿੰਦਰ ਦੀ ਹਾਲਤ ਗੰਭੀਰ ਹੋ ਗਈ। ਜਤਿੰਦਰ ਦੀ ਹਾਲਤ ਗੰਭੀਰ ਹੁੰਦੀ ਵੇਖ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।