ਚੰਡੀਗੜ੍ਹ: ਮੌਸਮ ਵਿਭਾਗ ਪੰਜਾਬ ਦੇ ਤਾਪਮਾਨ ਨੂੰ ਲੈ ਕੇ ਅਨੁਮਾਨ ਹੈ ਕਿ ਰਾਜ ਵਿੱਚ ਪ੍ਰੀ-ਮੌਨਸੂਨ ਸਰਗਰਮੀਆਂ ਸਰਗਰਮ ਹੋ ਸਕਦੀਆਂ ਹਨ। ਆਉਣ ਵਾਲੇ ਦਿਨਾਂ 'ਚ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਆਈਐਮਡੀ ਦੀ ਭਵਿੱਖਬਾਣੀ ਹੈ ਕਿ ਅਗਲੇ 2-3 ਦਿਨਾਂ ਤੱਕ ਤੇਜ਼ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਦੇ ਪ੍ਰਭਾਵ ਪੂਰੇ ਪੰਜਾਬ ਵਿੱਚ ਦੇਖਣ ਨੂੰ ਮਿਲ ਸਰਦਾ ਹੈ ਅਤੇ ਬੱਦਲਵਾਈ ਦੇ ਨਾਲ ਧੂੜ ਭਰੀ ਹਨੇਰੀ ਆ ਸਕਦੀ ਹੈ। ਪੰਜਾਬ ਦੇ ਵਧੇਰੇ ਸ਼ਹਿਰ ਵਿੱਚ ਬੁੱਧਵਾਰ ਨੂੰ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਜਿਆਦਾ ਰਹਿ ਸਕਦਾ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 43 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੂਸਾਰ ਅੱਜ ਮੌਸਮ ਸਾਫ਼ ਰਹੇਗਾ ਅਤੇ ਤਾਪਮਾਨ ਦੇ ਵਧਣ ਦਾ ਅਨੁਮਾਨ ਹਨ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਧੁੱਪ ਨਿਕਲਣ ਦੀ ਉਮੀਦ ਜਤਾਈ ਜਾ ਰਹੀ ਹੈ ਅਤੇ ਗਰਮੀ ਵਧੇਗੀ।