ਬਠਿੰਡਾ: ਸ਼ਹਿਰ ਤੋਂ ਪਿੰਡ ਮਾੜੀ ਜਾ ਰਹੇ 4 ਨੌਜਵਾਨਾਂ ਦੀ ਕਾਰ ਦਰਖ਼ਤ ਨਾਲ ਜਾ ਟਕਰਾਈ ਜਿਸ ਕਾਰਨ 3 ਦੋਸਤਾਂ ਦੀ ਮੌਕੇ ’ਤੇ ਹੀ ਗੰਭੀਰ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਮ੍ਰਿਤਕਾਂ ਦੀ ਪਛਾਣ ਪੁਸ਼ਪਿੰਦਰ ਸਿੰਘ ਵਾਸੀ ਰਾਮਪੁਰਾ, ਜਗਵੀਰ ਸਿੰਘ ਪਿੰਡ ਭੈਣੀ, ਮਨੀਸ਼ ਕੁਮਾਰ ਵਾਸੀ ਰਾਮਪੁਰਾ ਫੂਲ ਵੱਜੋਂ ਹੋਈ ਹੈ। ਜਦੋਂਕਿ ਜ਼ਖ਼ਮੀ ਨੌਜਵਾਨ ਗੁਰਵਿੰਦਰ ਸਿੰਘ ਪਿੰਡ ਮਹਿਰਾਜ ਦਾ ਰਹਿਣ ਵਾਲਾ ਹੈ।
ਬਠਿੰਡਾ 'ਚ ਦਰਦਨਾਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ
ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੀ ਛੱਤ ਉੱਡ ਗਈ ਅਤੇ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਕਾਰ ਵਿੱਚ ਫਸਿਆਂ ਨੂੰ ਬੜੀ ਮੁਸ਼ਕਲ ਨਾਲ ਕੱਢਿਆ ਗਿਆ। ਉਥੇ ਹੀ ਦੂਜੇ ਪਾਸੇ ਹਾਦਸੇ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗਿਆ ਪੁਲਿਸ ਦੁਆਰਾ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦਰਖ਼ਤ ਨਾਲ ਟਕਰਾਈ ਕਾਰ, ਤਿੰਨ ਨੌਜਵਾਨਾਂ ਦੀ ਹੋਈ ਮੌਤ, ਇੱਕ ਗੰਭੀਰ ਜ਼ਖ਼ਮੀ
ਜਖਮੀ ਨੌਜਵਾਨ ਗੁਰਵਿੰਦਰ ਸਿੰਘ ਨੂੰ ਸਮਾਜ ਸੇਵੀ ਸੰਸਥਾ ਨੇ ਰਾਮਪੁਰਾ ਫੂਲ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੀ ਛੱਤ ਉੱਡ ਗਈ ਅਤੇ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਕਾਰ ਵਿੱਚ ਫਸਿਆਂ ਨੂੰ ਬੜੀ ਮੁਸ਼ਕਲ ਨਾਲ ਕੱਢਿਆ ਗਿਆ। ਉਥੇ ਹੀ ਦੂਜੇ ਪਾਸੇ ਹਾਦਸੇ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗਿਆ ਪੁਲਿਸ ਦੁਆਰਾ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜੋ: ਲੁਧਿਆਣਾ 'ਚ ਕੋਰੋਨਾ ਦੀ ਜਾਨਲੇਵਾ ਰਫ਼ਤਾਰ, ਹਰ ਮਿੰਟ 'ਚ 1 ਕੇਸ, ਹਰ ਘੰਟੇ 'ਚ 1 ਮੌਤ