ਬਠਿੰਡਾ: ਦੇਸ਼ ਭਰ ਵਿੱਚ ਪਿਆਜ਼ ਦੀ ਵਧੀ ਕੀਮਤਾਂ ਨੂੰ ਲੈ ਕੇ ਲੋਕਾਂ ਵੱਲੋਂ ਮਹਿੰਗਾਈ ਦਾ ਵਿਰੋਧ ਕੀਤਾ ਗਿਆ। ਲੋਕਾਂ ਵੱਲੋਂ ਸੂਬੇ ਦੇ ਕਈ ਹਿੱਸਿਆਂ 'ਚ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਗਏ। ਮੌਜੂਦਾ ਸਮੇਂ 'ਚ ਦੇਸ਼ 'ਚ ਪਿਆਜ਼ ਦੀ ਫਸਲ ਮੁੜ ਆਉਣ ਨਾਲ ਇਸ ਦੀ ਕੀਮਤਾਂ 'ਚ ਗਿਰਾਵਟ ਆਈ ਹੈ। ਪਿਆਜ਼ ਦੀਆਂ ਕੀਮਤਾਂ ਘੱਟਣ ਨਾਲ ਲੋਕਾਂ 'ਚ ਖੁਸ਼ੀ ਦੀ ਲਹਿਰ ਹੈ।
ਪਿਆਜ਼ ਦੀਆਂ ਕੀਮਤਾਂ 'ਚ ਗਿਰਾਵਟ ਨਾਲ ਲੋਕਾਂ 'ਚ ਖੁਸ਼ੀ ਦੀ ਲਹਿਰ ਇਸ ਬਾਰੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਬਠਿੰਡਾ ਸਬਜ਼ੀ ਮੰਡੀ ਦੇ ਪਿਆਜ਼ ਵਿਕਰੇਤਾ ਅਤੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਨੇ ਦੱਸਿਆ ਕਿ ਆਉਣ ਵਾਲੇ ਸਮੇਂ 'ਚ ਪਿਆਜ਼ ਹੋਰ ਸਸਤੇ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਿਆਜ਼ ਦੀ ਕੀਮਤਾਂ 'ਚ ਵਾਧੇ ਤੋਂ ਬਾਅਦ ਲੋਕਾਂ ਵੱਲੋਂ ਸਰਕਾਰ ਦਾ ਵਿਰੋਧ ਕੀਤਾ ਗਿਆ। ਪਿਆਜ਼ ਦੀ ਕਮੀ ਨੂੰ ਪੂਰਾ ਕਰਨ ਲਈ ਗੁਆਂਢੀ ਦੇਸ਼ਾਂ ਅਫ਼ਗਾਨਿਸਤਾਨ ਅਤੇ ਤੁਰਕੀ ਤੋਂ ਪਿਆਜ਼ ਮੰਗਵਾਇਆ ਗਿਆ ਸੀ।
ਉਨ੍ਹਾਂ ਦੱਸਿਆ ਕਿ ਅਫ਼ਗਾਨਿਸਤਾਨ ਤੇ ਤੁਰਕੀ ਤੋਂ ਆਉਣ ਵਾਲਾ ਪਿਆਜ਼ ਲੋਕਾਂ ਦੀ ਪਹੁੰਚ ਤੋਂ ਦੂਰ ਹੋਣ ਦੇ ਨਾਲ-ਨਾਲ ਪਸੰਦ ਤੋਂ ਵੀ ਦੂਰ ਸੀ, ਪਰ ਹੁਣ ਭਾਰਤ 'ਚ ਮੁੜ ਪਿਆਜ਼ ਦੀ ਚੰਗੀ ਪੈਦਾਵਾਰ ਹੋਣ ਕਾਰਨ ਇਸ ਦੀ ਕੀਮਤਾਂ 'ਚ ਗਿਰਾਵਟ ਆਈ ਹੈ। ਇਸ ਕਾਰਨ ਲੋਕਾਂ ਨੂੰ ਵੀ ਕਾਫ਼ੀ ਰਾਹਤ ਮਿਲੀ ਹੈ। ਸਬਜ਼ੀ ਮੰਡੀ ਦੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਭੀਮ ਚੰਦ ਨੇ ਭਾਰਤ 'ਚ ਪਿਆਜ਼ ਦੀ ਫ਼ਸਲ ਹੋ ਚੁੱਕੀ ਹੈ ਜਿਸ ਤੋਂ ਬਾਅਦ ਹੁਣ ਪਿਆਜ਼ ਦੀ ਸਪਲਾਈ ਪੂਰੇ ਦੇਸ਼ ਭਰ ਵਿੱਚ ਵੱਡੇ ਪੱਧਰ 'ਤੇ ਹੋਵੇਗੀ। ਇਸ ਤੋਂ ਬਾਅਦ ਆਉਣ ਵਾਲੇ ਕੁੱਝ ਦਿਨਾਂ ਤੱਕ ਇਨ੍ਹਾਂ ਪਿਆਜ਼ ਦੀਆਂ ਕੀਮਤਾਂ ਵੀਹ ਰੁਪਏ ਪ੍ਰਤੀ ਕਿੱਲੋ ਤੱਕ ਗਿਰਾਵਟ ਵੇਖੀ ਜਾ ਸਕਦੀ ਹੈ।
ਇਸ ਦੌਰਾਨ ਸਬਜ਼ੀ ਮੰਡੀ 'ਚ ਪਿਆਜ਼ ਦੀ ਖ਼ਰੀਦਦਾਰੀ ਕਰਨ ਆਏ ਲੋਕ ਬੇਹਦ ਖੁਸ਼ ਨਜ਼ਰ ਆਏ। ਉਨ੍ਹਾਂ ਕਿਹਾ ਕਿ ਪਿਆਜ਼ ਦੀਆਂ ਕੀਮਤਾਂ ਵੱਧਣ ਕਾਰਨ ਲੋਕਾਂ ਦੇ ਰਸੋਈ ਬਜਟ ਵਿਗੜ੍ਹ ਗਏ ਸਨ ਪਰ ਹੁਣ ਪਿਆਜ਼ ਸਸਤੇ ਹੋਣ 'ਤੇ ਮੁੜ ਉਹ ਅਸਾਨੀ ਨਾਲ ਇਸ ਨੂੰ ਖ਼ਰੀਦ ਸਕਦੇ ਹਨ।ਪਿਆਜ਼ ਦੀ ਕੀਮਤਾਂ ਵਿੱਚ ਗਿਰਾਵਟ ਤੋਂ ਲੋਕਾਂ ਦੇ ਹੰਝੂ ਖੁਸ਼ੀ ਵਿੱਚ ਤਬਦੀਲ ਹੋ ਗਏ ਹਨ।