ਬਠਿੰਡਾ: ਕੌਂਸਲ ਦੇ ਸਾਬਕਾ ਪ੍ਰਧਾਨ ਐਡਵੋਕੇਟ ਨਵਦੀਪ ਜੀਂਦਾ ਨੇ ਸ਼ਹਿਰ ਵਿੱਚ ਨਗਰ ਨਿਗਮ ਵੱਲੋਂ ਬਣਾਈਆਂ ਗਈਆਂ ਸੜਕਾਂ ਦੇ ਨਿਰਮਾਣ ਵਿੱਚ ਘਪਲਾ ਹੋਣ ਦੀ ਗੱਲ ਆਖੀ ਹੈ। ਜੀਂਦਾ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਬਣੀਆਂ ਸੜਕਾਂ ਟੁੱਟ ਚੁੱਕੀਆਂ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਦੀ ਉੱਚ ਪੱਧਰੀ ਜਾਂਚ ਕਰਾਵੇ ਤਾਂ ਕਿ ਘੱਪਲੇ ਸਾਹਮਣੇ ਆ ਸਕਣ।
ਬਠਿੰਡਾ 'ਚ ਸੜਕਾਂ ਦੇ ਨਿਰਮਾਣ 'ਚ ਹੋਇਆ ਘਪਲਾ: ਐਡਵੋਕੇਟ ਨਵਦੀਪ ਜੀਂਦਾ ਉਨ੍ਹਾਂ ਨੇ ਦੱਸਿਆ ਕਿ ਪੂਰੇ ਸ਼ਹਿਰ ਵਿੱਚ ਕੁਝ ਦਿਨ ਪਹਿਲਾਂ ਹੀ ਸੜਕਾਂ ਬਣੀਆਂ ਸੀ, ਉਹ ਥੋੜੇ ਸਮੇਂ 'ਚ ਟੁੱਟ ਚੁੱਕੀਆਂ ਹਨ। ਸ਼ਹਿਰ ਵਾਸੀਆਂ ਉਨ੍ਹਾਂ ਨੂੰ ਇਸ ਦੀ ਸ਼ਿਕਾਇਤ ਕਾਫੀ ਦਿਨਾਂ ਤੋਂ ਕਰ ਰਹੇ ਸੀ ਪਰ ਕਿਸੇ ਵੱਲੋਂ ਵੀ ਇਸ 'ਤੇ ਕਾਰਵਾਈ ਨਹੀਂ ਕੀਤੀ।
ਆਮ ਆਦਮੀ ਪਾਰਟੀ ਦੀ ਟੀਮ ਨੇ ਅੱਜ ਸ਼ਹਿਰ ਵਿੱਚ ਬਣੀਆਂ ਹੋਈਆਂ ਸੜਕਾਂ ਦਾ ਨਿਰੀਖਣ ਕੀਤਾ। ਉਨ੍ਹਾਂ ਪਾਇਆ ਕਿ ਸ਼ਹਿਰ 'ਚ ਵੱਧ ਸੜਕਾਂ ਟੁੱਟ ਚੁੱਕੀਆਂ ਹਨ। ਸੜਕਾਂ ਦੇ ਨਿਰਮਾਣ ਵਿੱਚ ਘਟੀਆ ਚੀਜ਼ਾਂ ਦਾ ਇਸਤੇਮਾਲ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਆਲਾ ਅਧਿਕਾਰੀਆਂ ਨੂੰ ਵੀ ਇਸ ਦੀ ਜਾਣਕਾਰੀ ਦੇਣ ਦੀ ਲੋੜ ਪੈਣ ਤੇ ਉਹ ਅਦਾਲਤ ਦਾ ਦਰਵਾਜ਼ਾ ਵੀ ਖੜਕਾਉਣਗੇ।
ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਸੜਕ ਨਿਰਮਾਣ ਵਿੱਚ ਕਰੋੜਾਂ ਦਾ ਘੁਟਾਲਾ ਹੋਇਆ ਹੈ, ਐਡਵੋਕੇਟ ਜੀਂਦਾ ਨੇ ਕਿਹਾ ਕਿ ਉਹ ਇਹ ਜਾਣਨਾ ਚਾਹੁੰਦੇ ਹਨ ਕਿ ਸੜਕ ਬਣਾਉਣ ਦਾ ਠੇਕਾ ਕਿਸ ਕੰਪਨੀ ਨੂੰ ਮਿਲਿਆ ਸੀ ਅਤੇ ਕਿੰਨੇ ਪੈਸੇ ਖ਼ਰਾਬ ਹੋਈ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸੜਕ ਨਿਰਮਾਣ ਵਿੱਚ ਵਰਤੀ ਗਈ ਮਟੀਰੀਅਲ ਦੀ ਜਾਂਚ ਕਰਵਾਏ ਅਤੇ ਆਰੋਪੀਆਂ ਦੇ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ।