ਬਠਿੰਡਾ:ਨਰਮਾ ਪੱਟੀ ’ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲੋਕਾਂ ਦੀ ਸਾਰ ਲੈਣ ਪਹੁੰਚੇ, ਪਰ ਇਸ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਆਪਣਾ ਖੜ੍ਹਾ ਨਰਮਾ ਵਾਹ ਦਿੱਤਾ ਗਿਆ, ਕਿਉਂਕਿ ਇੱਥੇ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਨੇ ਉਨ੍ਹਾਂ ਦੇ ਨਰਮੇ ਦੀ ਫਸਲ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਸੀ। ਦੱਸ ਦਈਏ ਕਿ ਇਸ ਮੌਕੇ ਮੰਤਰੀ ਦੇ ਨਾਲ ਖੇਤੀਬਾੜੀ ਮਾਹਰਾਂ ਦੀਆਂ ਟੀਮਾਂ ਵੀ ਮੌਜੂਦ ਸਨ, ਜਿਹਨਾਂ ਨੇ ਕਿਸਾਨਾਂ ਨੂੰ ਜਾਗਰੂਕ ਕੀਤਾ।
ਇਹ ਵੀ ਪੜੋ:ਮੱਤੇਵਾੜਾ ਟੈਕਸਟਾਈਲ ਪਾਰਕ ਰੱਦ: ਇਲਾਕਾ ਵਾਸੀਆਂ ਨੇ ਲੱਡੂ ਵੰਡ ਮਨਾਈ ਖੁਸ਼ੀ, ਕੀਤੀ ਇਹ ਅਪੀਲ
ਕਿਸਾਨਾਂ ਨੂੰ ਦਿੱਤਾ ਜਾਵੇਗਾ ਮੁਆਵਜ਼ਾ: ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਜਾਇਜ਼ਾ ਲੈ ਕੇ ਇਸ ਦੀ ਰਿਪੋਰਟ ਮੁੱਖ ਮੰਤਰੀ ਪੰਜਾਬ ਨੂੰ ਭੇਜੀ ਜਾਵੇਗੀ ਅਤੇ ਕਿਸਾਨਾਂ ਦੇ ਇਸ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਬਰਬਾਦ ਹੋਈਆਂ ਫਸਲਾਂ ਸਬੰਧੀ ਮੁਆਵਜ਼ਾ ਵੀ ਦਿੱਤਾ ਜਾਵੇਗਾ।
ਇਸ ਮੌਕੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਡੇ ਕੋਲ 2 ਦਿਨ ਪਹਿਲਾਂ ਹੀ ਸ਼ਿਕਾਇਤਾਂ ਆਇਆ ਹਨ, ਜਿਸ ਤੋਂ ਬਾਅਦ ਅਸੀਂ ਜ਼ਿਲ੍ਹੇ ਵਿੱਚ ਮਾਹਿਰਾਂ ਦੀਆਂ 37 ਟੀਮਾਂ ਲਗਾ ਦਿੱਤੀਆਂ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਦੇ 6 ਜ਼ਿਲ੍ਹੇ ਹਨ, ਜਿੱਥੇ ਨਰਮੇ ਦੀ ਫਸਲ ਹੁੰਦੀ ਹੈ। ਉਹਨਾਂ ਨੇ ਕਿਹਾ ਕਿ ਇਹਨਾਂ ਸਾਰਿਆਂ ਜ਼ਿਲ੍ਹਿਆਂ ਵਿੱਚ ਅਸੀਂ ਆਪਣੀਆਂ ਟੀਮਾਂ ਭੇਜ ਦਿੱਤੀਆਂ ਹਨ।
ਖੇਤੀਬਾੜੀ ਮੰਤਰੀ ਨੇ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਹੋਏ ਇਲਾਕਿਆਂ ਦਾ ਕੀਤਾ ਦੌਰਾ ਮੰਤਰੀ ਨੇ ਕਿਹਾ ਕਿ ਅਸੀਂ ਕਿਸੇ ਵੀ ਕਿਸਾਨ ਦੀ ਫਸਲ ਖਰਾਬ ਨਹੀਂ ਹੋਣ ਦੇਵਾਂਗੇ। ਉਹਨਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਤੇ ਫਸਲ ਨੂੰ ਕੁਦਰਤੀ ਆਫਤਾਂ ਤੋਂ ਬਚਾਉਣ ਲਈ ਸਰਕਾਰ ਕਿਸਾਨ ਦੀ ਹਰ ਮਦਦ ਕਰੇਗੀ। ਮੰਤਰੀ ਨੇ ਕਿਹਾ ਕਿ ਅਸੀਂ ਕਿਸਾਨਾਂ ਦਾ ਨੁਕਸਾਨ ਨਹੀਂ ਹੋਣ ਦੇਵਾਂਗੇ। ਉਹਨਾਂ ਨੇ ਕਿਹਾ ਕਿ 37 ਟੀਮਾਂ ਫਸਲ ਦੀ ਜਾਂਚ ਕਰ ਰਹੀਆਂ ਹਨ ਤੇ ਇਹ ਟੀਮਾਂ ਰਿਪੋਰਟ ਦੇਣਗੀਆਂ ਜਿਸ ਤੋਂ ਬਾਅਦ ਫੈਸਲਾ ਲਿਆ ਜਾਵੇਗਾ ਕਿ ਕਿਸਾਨਾਂ ਨੂੰ ਮੁਆਵਜ਼ਾਂ ਦੇਣਾ ਹੈ ਜਾ ਸਾਡਾ ਅਗਲਾ ਐਕਸ਼ਨ ਕੀ ਹੋਵੇਗਾ।
ਕਿਸਾਨ ਨਿਰਾਸ਼:ਉਥੇ ਹੀ ਇਸ ਮੌਕੇ ਕਿਸਾਨ ਨਿਰਾਸ਼ ਨਜ਼ਰ ਆਏ। ਮੌਕੇ ਤੇ ਪਹੁੰਚੇ ਕਿਸਾਨਾਂ ਨੇ ਕਿਹਾ ਕਿ ਮੰਤਰੀ ਸੜਕ ਤੋਂ ਗੇੜ ਮਾਰ ਚਲੇ ਜਾਣਗੇ, ਪਰ ਸਾਡਾ ਕਿਸੇ ਨੇ ਕੋਈ ਹੱਲ ਨਹੀਂ ਕਰਨਾ। ਕਿਸਾਨ ਨੇ ਕਿਹਾ ਕਿ ਪਿਛਲੇ 4 ਸਾਲਾਂ ਤੋਂ ਸਾਡੀ ਕਿਸੇ ਨੇ ਸਾਰ ਨਹੀਂ ਲਈ ਤੇ ਹੁਣ ਵੀ ਕੋਈ ਵੀ ਨਹੀਂ ਲੈ ਰਿਹਾ ਹੈ। ਕਿਸਾਨ ਨੇ ਦੱਸਿਆ ਕਿ ਉਸ ਨੇ ਐਮਐਸਪੀ ਦੇ ਐਲਾਨ ਤੋਂ ਬਾਅਦ ਮੂੰਗੀ ਬੀਜ਼ੀ ਸੀ, ਪਰ ਉਸ ਦਾ ਵੀ ਐਮਐਸਪੀ ਨਹੀਂ ਮਿਲਿਆ।
ਇਹ ਵੀ ਪੜੋ:ਸਰਕਾਰੀ ਬੱਸਾਂ ਤੋਂ ਭਿਡਰਾਂਵਾਲੇ ਦੀਆਂ ਤਸਵੀਰਾਂ ਲਾਹਉਣ ਦਾ ਫੈਸਲਾ ਵਾਪਸ, ਵਿਰੋਧੀਆਂ ਨੇ ਘੇਰੀ ਮਾਨ ਸਰਕਾਰ