ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਮੌੜ ਮੰਡੀ ਤੋਂ ਸ਼੍ਰੋਮਣੀ ਅਕਾਲੀ ਦਲ (Akali workers) ਅਤੇ ਬਸਪਾ ਦੇ ਚੋਣ ਨਿਸ਼ਾਨ ਤੇ ਚੋਣ ਲੜ ਚੁੱਕੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਖਿਲਾਫ ਹੁਣ ਬਗ਼ਾਵਤੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਇਸੇ ਦੇ ਚੱਲਦੇ ਬਠਿੰਡਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਜਗਮੀਤ ਸਿੰਘ ਬਰਾੜ ਅਤੇ ਕਈ ਤਰ੍ਹਾਂ ਦੇ ਗੰਭੀਰ ਦੋਸ਼ ਲਾਏ ਗਏ।
ਵਰਕਰਾਂ ਨੇ ਜਗਮੀਤ ਬਰਾੜ ਨੂੰ ਪਾਰਟੀ ਚੋਂ ਕੱਢਣ ਦੀ ਮੰਗ: ਇਸ ਦੌਰਾਨ ਹਲਕਾ ਮੌੜ ਨਾਲ ਸਬੰਧਤ ਅਕਾਲੀ ਵਰਕਰਾਂ ਦਾ ਕਹਿਣਾ ਹੈ ਕਿ (Expel of Jagmeet Singh Brar from the party) ਜਗਮੀਤ ਸਿੰਘ ਬਰਾੜ ਵੱਲੋਂ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਟੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸ ਲਈ ਹੋ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਕਰਦੇ ਹਨ।