ਪੰਜਾਬ

punjab

ETV Bharat / city

ਬਠਿੰਡਾ ਨਗਰ ਨਿਗਮ ਦੀ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨਾਂ ਚੋਣਾਂ ਲਈ ਜ਼ਿਲ੍ਹੇ ਅੰਦਰ ਬਣਾਏ ਵੱਖ-ਵੱਖ ਪੋਲਿੰਗ ਬੂਥਾਂ ਵਾਸਤੇ ਚੋਣ ਅਮਲਾ ਚੋਣ ਸਮੱਗਰੀ ਸਮੇਤ ਰਵਾਨਾ ਕਰ ਦਿੱਤਾ ਗਿਆ ਹੈ। ਪੋਲਿੰਗ ਈ.ਵੀ.ਐੱਮ. ਮਸ਼ੀਨਾਂ ਰਾਹੀਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ।

ਤਸਵੀਰ
ਤਸਵੀਰ

By

Published : Feb 14, 2021, 12:18 PM IST

ਬਠਿੰਡਾ:14 ਫ਼ਰਵਰੀ ਨੂੰ ਨਗਰ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ। ਨਗਰ ਨਿਗਮ ਅਤੇ ਨਗਰ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨਾਂ ਚੋਣਾਂ ਲਈ ਜ਼ਿਲ੍ਹੇ ਅੰਦਰ ਬਣਾਏ ਵੱਖ-ਵੱਖ ਪੋਲਿੰਗ ਬੂਥਾਂ ਵਾਸਤੇ ਚੋਣ ਅਮਲਾ ਚੋਣ ਸਮੱਗਰੀ ਸਮੇਤ ਰਵਾਨਾ ਕਰ ਦਿੱਤਾ ਗਿਆ ਹੈ। ਪੋਲਿੰਗ ਈ.ਵੀ.ਐੱਮ. ਮਸ਼ੀਨਾਂ ਰਾਹੀਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ।

ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬੀ ਸ੍ਰੀ. ਨਿਵਾਸਨ ਨੇ ਦੱਸਿਆ ਕਿ ਬਠਿੰਡਾ ’ਚ 6 ਨਗਰ ਨਿਗਮ (ਭੁੱਚੋਂ ਮੰਡੀ, ਨਥਾਣਾ, ਗੋਨਿਆਣਾ, ਸੰਗਤ, ਕੋਟਸ਼ਮੀਰ ਅਤੇ ਕੋਟਫੱਤਾ) ਤੇ 7 ਨਗਰ ਪੰਚਾਇਤਾਂ (ਕੋਠਾਗੁਰੂ, ਭਗਤਾ, ਮਲੂਕਾ, ਭਾਈਰੂਪਾ, ਮਹਿਰਾਜ, ਮੌੜ ਅਤੇ ਰਾਮਾਂ) ਦੀਆਂ ਚੋਣਾਂ ਵਾਸਤੇ ਜ਼ਿਲ੍ਹੇ ’ਚ ਕੁੱਲ 213 ਵਾਰਡਾਂ ਲਈ 341 ਪੋਲਿੰਗ ਸਟੇਸ਼ਨਾਂ ’ਤੇ ਪੋਲਿੰਗ ਹੋਵੇਗੀ। ਜਿਨ੍ਹਾਂ ’ਚ ਬਠਿੰਡਾ ਨਗਰ ਨਿਗਮ ਦੇ 50 ਵਾਰਡ, 6 ਨਗਰ ਕੌਂਸਲਾਂ ਦੇ 78 ਵਾਰਡ ਤੇ 7 ਨਗਰ ਪੰਚਾਇਤਾਂ ਦੇ 85 ਵਾਰਡ ਸ਼ਾਮਲ ਹਨ। ਇਨਾਂ ਚੋਣਾਂ ਲਈ ਕੁੱਲ 3,33,954 ਜਿਨਾਂ ’ਚ ਪੁਰਸ਼ 1,75,927 ਮਹਿਲਾਵਾਂ 1,58,019 ਅਤੇ 8 ਥਰਡ ਜੈਂਡਰ ਵੋਟਰਾਂ ਵੱਲੋਂ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਜਾਵੇਗਾ।

ਜ਼ਿਲ੍ਹਾਂ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੰਵੇਦਨਸ਼ੀਲ ਬੂਥਾਂ ’ਤੇ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਉਨਾਂ ਕਿਹਾ ਕਿ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ ਅਤੇ ਸ਼ਰਾਰਤੀ ਅਨਸਰਾਂ ਨਾਲ ਕੋਈ ਢਿੱਲ-ਮੱਠ ਨਹੀਂ ਵਰਤੀ ਜਾਵੇਗੀ। ਉਨਾਂ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਪੂਰਾ ਕਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜਿਆ ਜਾ ਸਕੇ।

ABOUT THE AUTHOR

...view details