ਬਠਿੰਡਾ : ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਆਂਗਨਵਾੜੀ ਮੁਲਾਜ਼ਮਾਂ ਨੇ ਇਹ ਰੋਸ ਪ੍ਰਦਰਸ਼ਨ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਕੀਤਾ।
ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨੂੰ ਮੁੱਖ ਮੰਤਰੀ ਤੇ ਮਹਿਲਾ ਤੇ ਬਾਲ ਵਿਕਾਸ ਅਰੁਣਾ ਚੌਧਰੀ ਦੇ ਨਾਂਅ ਮੰਗ ਪੱਤਰ ਸੌਂਪਿਆ।
ਆਂਗਨਵਾੜੀ ਵਰਕਰਾਂ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ ਇਸ ਬਾਰੇ ਦੱਸਦੇ ਹੋਏ ਆਂਗਨਵਾੜੀ ਮੁਲਾਜ਼ਮਾਂ ਤੇ ਹੈਲਪਰਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਪ੍ਰੀ ਨਰਸਰੀ ਤ ਨਰਸਰੀ ਬੱਚਿਆਂ ਲਈ ਸਕੂਲਾਂ 'ਚ ਦਾਖਲੇ ਲਈ ਮੰਜ਼ੂਰੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਜੇਕਰ ਬੱਚੇ ਸਕੂਲ 'ਚ ਦਾਖਲ ਹੋਣਗੇ ਤਾਂ ਉਨ੍ਹਾਂ ਰੁਜ਼ਗਾਰ ਖੁਸ ਜਾਵੇਗਾ। ਉਨ੍ਹਾਂ ਬੱਚਿਆਂ ਨੂੰ ਆਂਗਨਵਾੜੀ ਵਿੱਚ ਹੀ ਪੜ੍ਹਾਉਣ ਤੇ ਉਨ੍ਹਾਂ ਨੂੰ ਨਰਸਰੀ ਟੀਚਰ ਦਾ ਦਰਜਾ ਦੇਣ ਦੀ ਮੰਗ ਕੀਤੀ।
ਆਂਗਨਵਾੜੀ ਵਰਕਰ ਆਗੂ ਅੰਮ੍ਰਿਤਪਾਲ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਘੱਟੋ-ਘੱਟ ਉਜਰਤ ਦੇ ਘੇਰੇ 'ਚ ਲਿਆ ਕੇ ਹਰ ਵਰਕਰ ਨੂੰ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੇ ਹੈਲਪਰ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ, ਮਾਣ ਭੱਤੇ ਦੀ ਥਾਂ ਭੱਤਾ ਦੇਣਾ ਸ਼ੁਰੂ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਮੁਤਾਬਿਕ ਹਰ ਸਾਲ ਵਰਕਰ ਦੇ ਮਾਣ ਭੱਤੇ ਵਿੱਚ 500 ਰੁਪਏ ਅਤੇ ਹੈਲਪਰ ਦੇ ਮਾਣ ਭੱਤੇ ਵਿੱਚ 250 ਰੁਪਏ ਦਾ ਵਾਧਾ ਕਰੇ। ਮੰਗਾਂ ਨਾ ਮੰਨੇ ਜਾਣ 'ਤੇ ਸੂਬਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ : ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਥਿਰ, ਜਾਣੋ ਪੰਜਾਬ ਵਿੱਚ ਰੇਟ