ਬਠਿੰਡਾ: ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਮੁਹਰਲੀ ਕਤਾਰ ਵਿੱਚ ਡਿਊਟੀ ਕਰ ਰਹੇ ਪੁਲਿਸ ਦੇ ਜਵਾਨਾਂ ਦੇ ਸੋਮਵਾਰ ਨੂੰ ਸ਼ਹਿਰ ਅੰਦਰ ਵੱਖ-ਵੱਖ ਥਾਵਾਂ 'ਤੇ ਜਾ ਕੇ 'ਮਿਸ਼ਨ ਫ਼ਤਿਹ' ਦੇ ਬੈਚ ਲਗਾਏ।
'ਮਿਸ਼ਨ ਫ਼ਤਿਹ' ਤਹਿਤ ਕਰੋਨਾ ਯੋਧਿਆਂ ਦੇ ਜ਼ਿਲ੍ਹਾ ਪੁਲਿਸ ਮੁਖੀ ਨੇ ਲਗਾਏ 'ਮਿਸ਼ਨ ਫ਼ਤਿਹ' ਦੇ ਬੈਚ - ਪੁਲਿਸ ਮੁਖੀ ਡਾ ਨਾਨਕ ਸਿੰਘ
ਕੋਰੋਨਾ ਵਾਇਰਸ ਮਹਾਂਮਾਰੀ 'ਤੇ ਜਿੱਤ ਹਾਸਿਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਸੋਮਵਾਰ ਨੂੰ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਪੁਲਿਸ ਦੇ ਜਵਾਨਾਂ ਦੇ 'ਮਿਸ਼ਨ ਫ਼ਤਿਹ' ਦੇ ਬੈਚ ਲਗਾਏ ਗਏ।
ਇਸ ਮੌਕੇ ਨਾਨਕ ਸਿੰਘ ਨੇ ਕਰੋਨਾ ਦੇ ਪੜਾਅ ਦੌਰਾਨ ਆਪਣੀ ਤਨਦੇਹੀ ਅਤੇ ਇਮਾਨਦਾਰੀ ਨਾਲ ਡਿਊਟੀ ਕਰ ਰਹੇ ਪੁਲਿਸ ਦੇ ਜਵਾਨਾਂ ਦੀ ਵਿਸ਼ੇਸ਼ ਤੌਰ 'ਤੇ ਹੌਂਸਲਾ ਅਫ਼ਜਾਈ ਵੀ ਕੀਤੀ।
ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਕਿਹਾ ਕਿ ਲੋਕਾਂ ਨੂੰ ਸਾਵਧਾਨ ਕਰਦੇ ਉਨ੍ਹਾਂ ਨੂੰ ਆਪ ਵੀ ਸਾਵਧਾਨੀ ਨਾਲ ਰਹਿਣ ਲਈ ਪ੍ਰੇ੍ਰਿਤ ਕੀਤਾ। ਨਾਨਕ ਸਿੰਘ ਨੇ ਕਿਹਾ ਕਿ ਕੋਰੋਨਾ ਯੋਧਿਆਂ ਵੱਲੋਂ ਇਹ ਬੈਚ ਲਗਾ ਕੇ ਅਤੇ ਮਾਸਕ ਪਾ ਕੇ ਆਪਣੀ ਸੈਲਫ਼ੀ ਖਿੱਚ ਕੇ ਕੋਵਾ ਐਪ 'ਤੇ ਅਪਲੋਡ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਪਿਛਲੇ ਤਿੰਨ ਮਹੀਨੇ ਤੋਂ ਸਾਡੇ ਸਮਾਜ ਨੂੰ ਕਰੋਨਾ ਵਾਇਰਸ ਦੇ ਖ਼ਤਰੇ ਤੋਂ ਬਚਾਉਣ ਲਈ ਤਨਦੇਹੀ ਨਾਲ ਡਿਊਟੀ ਨਿਭਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਬਹੁਤ ਜ਼ਰੂਰੀ ਹੋਣ 'ਤੇ ਹੀ ਘਰ ਤੋਂ ਬਾਹਰ ਨਿਕਲਣ।