ਪੰਜਾਬ

punjab

ETV Bharat / city

ਬਠਿੰਡਾ: ਟਰੱਕ ਤੇ ਮੋਟਰਸਾਈਕਲ ਵਿਚਾਲੇ ਟੱਕਰ,1 ਦੀ ਮੌਤ, 1 ਜ਼ਖਮੀ - 1 ਦੀ ਮੌਤ ਤੇ 1 ਜ਼ਖਮੀ

ਬਠਿੰਡਾ 'ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਥੇ ਟਰੱਕ ਤੇ ਮੋਟਰਸਾਈਕਲ ਵਿਚਾਲੇ ਟੱਕਰ ਹੋਣ ਨਾਲ ਇੱਕ ਮਹਿਲਾ ਦੀ ਮੌਕੇ 'ਤੇ ਮੌਤ ਹੋਈ ਗਈ, ਜਦੋਂ ਕਿ 1 ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਹੈ।

ਟਰੱਕ ਤੇ ਮੋਟਰਸਾਈਕਲ ਵਿਚਾਲੇ ਟੱਕਰ,1 ਦੀ ਮੌਤ
ਟਰੱਕ ਤੇ ਮੋਟਰਸਾਈਕਲ ਵਿਚਾਲੇ ਟੱਕਰ,1 ਦੀ ਮੌਤ

By

Published : Aug 28, 2020, 8:41 AM IST

ਬਠਿੰਡਾ : ਸ਼ਹਿਰ ਦੇ ਗਣਪਤੀ ਐਨਕਲੇਵ ਨੇੜੇ ਸਥਿਤ ਓਵਰਬ੍ਰਿਜ ਕੋਲ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਸੜਕ ਹਾਦਸੇ 'ਚ ਇੱਕ ਮਹਿਲਾ ਦੀ ਮੌਕੇ 'ਤੇ ਮੌਤ ਹੋ ਗਈ। ਜਦੋਂ ਕਿ ਮੋਟਰਸਾਈਕਲ ਚਾਲਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਹੈ।

ਜਾਣਕਾਰੀ ਮੁਤਾਬਕ ਟਰੱਕ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ ਵਾਪਰਿਆ। ਇੱਕ ਮਹਿਲਾ ਤੇ ਨੌਜਵਾਨ ਮੋਟਰਸਾਈਕਲ 'ਤੇ ਜਾ ਰਹੇ ਸਨ ਕਿ ਅਚਾਨਕ ਪਿਛੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰੀ। ਮੋਟਰਸਾਈਕਲ ਮਹਿਲਾ ਤੇ ਨੌਜਵਾਨ ਟਰੱਕ ਹੇਠਾਂ ਆ ਗਏ। ਜਿਸ ਕਰਾਨ ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਹਾਦਸਾ ਵਾਪਰਨ ਮਗਰੋਂ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

ਟਰੱਕ ਤੇ ਮੋਟਰਸਾਈਕਲ ਵਿਚਾਲੇ ਟੱਕਰ,1 ਦੀ ਮੌਤ

ਰਾਹਗੀਰਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲਿਸ ਨੇ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਇਸ ਬਾਰੇ ਦੱਸਦੇ ਹੋਏ ਪੁਲਿਸ ਅਧਿਕਾਰੀ ਕੇਸ਼ਵ ਕੁਮਾਰ ਨੇ ਦੱਸਿਆ ਕਿ ਜ਼ਖਮੀ ਦੀ ਪਛਾਣ ਪ੍ਰਿਥਵੀ ਚੰਦ ਹੈਡ ਕਾਂਸਟੇਬਲ, ਵਸਨੀਕ ਸੁਨਾਮ ਵਜੋਂ ਹੋਈ ਹੈ। ਮ੍ਰਿਤਕਾਂ ਦੀ ਪਛਾਣ ਨਿਰਮਲਾ ਦੇਵੀ ਵਜੋਂ ਹੋਈ ਹੈ। ਦੋਵੇਂ ਰਿਸ਼ਤੇ 'ਚ ਸੱਸ ਤੇ ਜਵਾਈ ਦੱਸੇ ਜਾ ਰਹੇ ਹਨ। ਪੁਲਿਸ ਨੇ ਟਰੱਕ ਕਬਜ਼ੇ 'ਚ ਲੈ ਲਿਆ ਹੈ ਤੇ ਪੁਲਿਸ ਨੇ ਟਰੱਕ ਡ੍ਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details