ਪੰਜਾਬ

punjab

ETV Bharat / city

ਸਵਾਈਨ ਫਲੂ ਤੋਂ ਬਚਾਅ ਲਈ ਬਠਿੰਡਾ ਸਿਵਲ ਹਸਪਤਾਲ ਵੱਲੋਂ ਤਿਆਰੀਆਂ ਮੁਕੰਮਲ

ਡੇਂਗੂ ਤੋਂ ਬਾਅਦ ਹੁਣ ਬਠਿੰਡਾ 'ਚ ਸਵਾਈਨ ਫਲੂ ਦੇ ਸ਼ੱਕੀ ਮਰੀਜ਼ ਸਾਹਮਣੇ ਆ ਰਹੇ ਹਨ। ਇਸ ਦੇ ਚਲਦੇ ਸਿਵਲ ਹਸਪਤਾਲ 'ਚ ਸਵਾਈਨ ਫਲੂ ਦੇ ਮਰੀਜਾਂ ਦੇ ਇਲਾਜ ਲਈ ਪੁਖ਼ਤਾ ਪ੍ਰਬੰਧ ਮੁਕਮਲ ਕਰ ਲਏ ਗਏ ਹਨ। ਫਿਲਹਾਲ ਅਜੇ ਤੱਕ ਕਿਸੇ ਵੀ ਮਰੀਜ਼ 'ਚ ਸਵਾਈਨ ਫਲੂ ਦੀ ਪੁਸ਼ਟੀ ਨਹੀਂ ਹੋਈ ਹੈ। ਸਵਾਈਨ ਫਲੂ ਬਾਰੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਸਵਾਈਨ ਫਲੂ ਤੋਂ ਬਚਾਅ ਲਈ ਤਿਆਰੀਆਂ ਮੁਕੰਮਲ
ਸਵਾਈਨ ਫਲੂ ਤੋਂ ਬਚਾਅ ਲਈ ਤਿਆਰੀਆਂ ਮੁਕੰਮਲ

By

Published : Jan 28, 2020, 7:14 PM IST

ਬਠਿੰਡਾ: ਡੇਂਗੂ ਤੋਂ ਬਾਅਦ ਹੁਣ ਸਵਾਈਨ ਫਲੂ ਨੇ ਸ਼ਹਿਰ 'ਚ ਦਸਤਕ ਦਿੱਤੀ ਹੈ। ਇਸ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਮੁਕਮਲ ਤਿਆਰੀਆਂ ਕਰ ਲਈਆਂ ਗਈਆਂ ਹਨ। ਇਸ ਦੇ ਲਈ ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ।

ਸਵਾਈਨ ਫਲੂ ਤੋਂ ਬਚਾਅ ਲਈ ਤਿਆਰੀਆਂ ਮੁਕੰਮਲ

ਸਵਾਈਨ ਫਲੂ ਬਾਰੇ ਦੱਸਦੇ ਹੋਏ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਸਤੀਸ਼ ਗੋਇਲ ਨੇ ਦੱਸਿਆ ਕਿ ਸਿਵਲ ਹਸਪਤਾਲ ਬਠਿੰਡਾ 'ਚ ਸਵਾਈਨ ਫਲੂ ਦੇ ਮਰੀਜਾਂ ਲਈ ਇੱਕ ਵਿਸ਼ੇਸ਼ ਵਾਰਡ ਤਿਆਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਵਾਈਨ ਫਲੂ ਦੇ ਮਰੀਜਾਂ ਦੀ ਜਾਂਚ ਲਈ ਡਾਕਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਟੈਮੀਫਲੂ ਮੈਡੀਸਨ ਦਾ ਸਟਾਕ ਵੀ ਉੱਪਲਬਧ ਹੈ। ਉਨ੍ਹਾਂ ਦੱਸ਼ਿਆ ਕਿ ਇਸ ਬਾਰੇ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਸੂਚਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਸਟਾਫ਼ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।

ਇਸ ਬਾਰੇ ਦੱਸਦੇ ਹੋਏ ਸਿਵਲ ਹਸਪਤਾਲ ਦੇ ਐਮਰਜੈਂਸੀ ਮੈਡੀਕਲ ਅਫ਼ਸਰ ਹਰਮੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਸ਼ੱਕੀ ਮਰੀਜਾਂ ਦੇ ਸੈਂਪਲ ਲਏ ਗਏ ਸਨ, ਇਨ੍ਹਾਂ ਸੈਂਪਲਾਂ ਨੂੰ ਜਾਂਚ ਲਈ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਭੇਜਿਆ ਗਿਆ ਸੀ। ਫਿਲਹਾਲ ਅਜੇ ਤੱਕ ਜਾਂਚ 'ਚ ਕਿਸੇ ਵੀ ਮਰੀਜ਼ ਦੀ ਰਿਪੋਰਟ ਪੌਜਟਿਵ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਪੂਰੀ ਤਰ੍ਹਾਂ ਨਾਲ ਇਸ ਤੋਂ ਬਿਮਾਰੀ ਤੋਂ ਨਜਿੱਠਣ ਲਈ ਤਿਆਰ ਹੈ। ਇਸ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ABOUT THE AUTHOR

...view details