ਬਠਿੰਡਾ: ਪੰਜਾਬ ਸਰਕਾਰ ਨੇ ਤਿੰਨ ਸਾਲ ਪੂਰੇ ਹੋ ਜਾਣ ਤੋਂ ਬਾਅਦ ਵੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਇਸ ਨੂੰ ਲੈ ਕੇ ਲੋਕਾਂ ਵੱਲੋਂ ਕੈਪਟਨ ਸਰਕਾਰ ਵਿਰੁੱਧ ਅਨੋਖੇ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਰੋਸ ਪ੍ਰਦਰਸ਼ਨ ਦੌਰਾਨ ਅਕਾਲੀ ਦਲ ਬਾਦਲ ਦੇ ਸਾਬਕਾ ਕੌਂਸਲਰ ਵਿਜੈ ਕੁਮਾਰ ਨੇ ਮੁੱਖ ਮੰਤਰੀ ਦਾ ਰੂਪ ਧਾਰਿਆ। ਮੁੱਖ ਮੰਤਰੀ ਬਣੇ ਵਿਜੈ ਕੁਮਾਰ ਲੋਕਾਂ ਤੋਂ ਭੱਜਦੇ ਨਜ਼ਰ ਆਏ। ਇਸ ਦੌਰਾਨ ਲੋਕ ਆਪਣੀ ਮੰਗਾਂ ਦੇ ਪੱਤਰ ਲੈ ਕੇ ਉਨ੍ਹਾਂ ਦੇ ਪਿੱਛੇ-ਪਿੱਛੇ ਭੱਜ ਰਹੇ ਸਨ।
ਲੋਕਾਂ ਤੋਂ ਭੱਜੇ "ਮੁੱਖ ਮੰਤਰੀ" ਹੋਰ ਪੜ੍ਹੋ: ਕਾਂਗਰਸੀ ਵਰਕਰਾਂ ਨੇ ਚੌਲਾਂਗ ਟੋਲ ਪਲਾਜ਼ਾ ਦਾ ਕੀਤਾ ਘਿਰਾਓ
ਇਸ ਦੌਰਾਨ ਸਾਬਕਾ ਕੌਂਸਲਰ ਵਿਜੈ ਕੁਮਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਰੁੱਧ ਬੋਲਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਨਿਰੇ ਗੱਪ ਸਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ 'ਚ ਤਿੰਨ ਸਾਲ ਪੂਰੇ ਕਰਨ ਤੋਂ ਬਾਅਦ ਵੀ ਅਜੇ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ।
ਇਸ ਕਾਰਨ ਹਰ ਵਰਗ ਦੇ ਲੋਕ ਪਰੇਸ਼ਾਨ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਅਸੀਂ ਪ੍ਰਦਰਸ਼ਨ ਕਰਨ ਲਈ ਮਜਬੂਰ ਹਾਂ, ਤਾਂ ਜੋ ਪੰਜਾਬ ਸਰਕਾਰ ਦੀ ਨੀਂਦ ਟੁੱਟ ਸਕੇ ਤੇ ਉਹ ਜਨਤਾ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰ ਸਕੇ।