ਬਠਿੰਡਾ: ਸੂਬੇ 'ਚ ਨਿੱਤ ਦਿਨ ਪੁਲਿਸ ਕਰਮਚਾਰੀਆਂ ਨਾਲ ਘਟਨਾਵਾਂ ਵਾਪਰਨ ਦੀਆਂ ਗੱਲਾਂ ਸਾਹਮਣੇ ਆਉਦੀਆਂ ਹਨ। ਇੱਕ ਅਜਿਹਾ ਹੀ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ। ਜਿੱਥੇ ਪੁਲਿਸ ਲਾਇਨ 'ਚ ਕੰਮ ਕਰਦੇ ਹੈੱਡ ਕਾਂਸਟੇਬਲ ਹਰਜਿੰਦਰ ਸਿੰਘ ਦੀ ਅਚਾਨਕ ਗੋਲੀ ਲੱਗਣ ਕਾਰਨ ਮੌਤ ਹੋ ਗਈ।
ਗੋਲੀ ਲੱਗਣ ਉਪਰੰਤ ਹਰਜਿੰਦਰ ਸਿੰਘ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਹਰਜਿੰਦਰ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਬਠਿੰਡਾ ਦੇ ਪੁਲਿਸ ਕਾਂਸਟੇਬਲ ਦੇ ਲੱਗੀ ਗੋਲੀ ਜਾਣਕਾਰੀ ਦਿੰਦਿਆਂ ਐਸਐਸਪੀ ਬਠਿੰਡਾ ਭੁਪਿੰਦਰਜੀਤ ਸਿੰਘ ਵਿਰਕ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਲਾਇਨ ਬਠਿੰਡਾ ਵਿੱਚ ਤਾਇਨਾਤ ਹਰਜਿੰਦਰ ਸਿੰਘ ਦੇ ਅਚਾਨਕ ਗੋਲੀ ਲੱਗਣ ਦੀ ਸੂਚਨਾ ਮਿਲੀ ਸੀ। ਉਹ ਮੌਕੇ ਤੇ ਪਹੁੰਚੇ ਉਦੋਂ ਡਾਕਟਰਾਂ ਨੇ ਹਰਜਿੰਦਰ ਸਿੰਘ ਨੂੰ ਮ੍ਰਿਤਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ:ਇਹ ਕਿਸ ਤਰ੍ਹਾਂ ਵੰਡੀ ਜਾ ਰਹੀ ਹੈ ਕਣਕ !