ਬਠਿੰਡਾ: ਲਹਿਰਾ ਮੁਹੱਬਤ ਪਿੰਡ 'ਚ ਦੋ ਦਿਨ ਪਹਿਲਾਂ ਅਣਪਛਾਤੇ ਲੋਕਾਂ ਵੱਲੋਂ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ 'ਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਬਠਿੰਡਾ ਪੁਲਿਸ ਨੇ ਸੁਲਝਾਇਆ ਕਤਲ ਮਾਮਲਾ, 2 ਮੁਲਜ਼ਮ ਗ੍ਰਿਫ਼ਤਾਰ - ਕਤਲ ਮਾਮਲਾ
ਬਠਿੰਡਾ ਦੇ ਪਿੰਡ ਲਹਿਰਾ ਮੁਹੱਬਤ 'ਚ ਦੋ ਦਿਨ ਪਹਿਲਾਂ ਪਰਵਿੰਦਰ ਸਿੰਘ ਨਾਂਅ ਦੇ ਇੱਕ ਨੌਜਵਾਨ ਦਾ ਅਣਪਛਾਤੇ ਲੋਕਾਂ ਵੱਲੋਂ ਬੇਰਿਹਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਸ਼ਹਿਰ ਦੀ ਪੁਲਿਸ ਨੇ ਇਸ ਕਤਲ ਮਾਮਲੇ ਨੂੰ ਸੁਲਝਾਉਂਦੇ ਹੋਏ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪ੍ਰੈਸ ਕਾਨਫ਼ਰੰਸ ਦੇ ਦੌਰਾਨ ਇਸ ਬਾਰੇ ਦੱਸਦੇ ਹੋਏ ਆਈਜੀ ਅਰੁਣ ਮਿੱਤਲ ਨੇ ਦੱਸਿਆ ਕਿ ਪਿੰਡ ਲਹਿਰਾ ਮੁਹੱਬਤ 'ਚ 9 ਫਰਵਰੀ ਰਾਤ 1 ਵਜੇ ਪਰਵਿੰਦਰ ਸਿੰਘ ਨਾਂਅ ਦੇ ਇੱਕ ਨੌਜਵਾਨ ਦਾ ਕਤਲ ਹੋਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੇ ਦੌਰਾਨ ਸਬੂਤਾਂ ਦੇ ਆਧਾਰ 'ਤੇ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਪਰਮਜੀਤ ਸਿੰਘ ਤੇ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਕਤਲ ਦੌਰਾਨ ਇਸਤੇਮਾਲ ਕੀਤੀ ਗਈ ਕੁਹਾੜੀ, ਕਪੜੇ, ਬੂਟ ਆਦਿ ਬਰਾਮਦ ਕੀਤੇ ਗਏ ਹਨ।
ਆਈਜੀ ਅਰੁਣ ਮਿੱਤਲ ਨੇ ਦੱਸਿਆ ਕਿ ਪੁਲਿਸ ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਆਪਣਾ ਜੁਰਮ ਕਬੂਲ ਕੀਤਾ ਹੈ। ਉਨ੍ਹਾਂ ਨੇ ਪਰਵਿੰਦਰ ਦਾ ਕਤਲ ਕੀਤਾ ਹੈ। ਪਰਮਜੀਤ ਨੇ ਦੱਸਿਆ ਕਿ 9 ਤਰੀਕ ਨੂੰ ਆਪਣੇ ਇੱਕ ਰਿਸ਼ਤੇਦਾਰ ਦੇ ਘਰ ਤੋਂ ਜਾਗੋ ਦੇ ਪ੍ਰੋਗਰਾਮ ਤੋਂ ਵਾਪਸ ਆ ਰਿਹਾ ਸੀ, ਇਸ ਦੌਰਾਨ ਉਸ ਨੇ ਆਪਣੇ ਸਾਥੀ ਅਮ੍ਰਿਤ ਨਾਲ ਮਿਲ ਕੇ ਪਰਵਿੰਦਰ ਦਾ ਕਤਲ ਕਰ ਦਿੱਤਾ, ਕਿਉਂਕਿ ਪਰਵਿੰਦਰ ਉਸ ਦੀ ਪਤਨੀ 'ਤੇ ਮੈਲ਼ੀ ਅੱਖ ਰੱਖਦਾ ਸੀ। ਪੁਲਿਸ ਵੱਲੋਂ ਦੋਹਾਂ ਮੁਲਜ਼ਮਾਂ ਉੱਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।