ਪੰਜਾਬ

punjab

ETV Bharat / city

ਅਗਨੀਪਥ ਸਕੀਮ ਦੇ ਵਿਰੋਧ ਦੇ ਚੱਲਦੇ ਬਠਿੰਡਾ ਰੇਲਵੇ ਸਟੇਸ਼ਨ ’ਤੇ ਪੁਖਤਾ ਪ੍ਰਬੰਧ - Bathinda Railway Station Transferred to Cantonment

ਬਠਿੰਡਾ ’ਚ ਨੌਜਵਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਦੇ ਚੱਲਦੇ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸ ਦਈਏ ਕਿ ਨੌਜਵਾਨਾਂ ਵੱਲੋਂ ਦਿੱਲੀ ਪਹੁੰਚਣ ਦੀ ਕਾਲ ਦਿੱਤੀ ਗਈ ਜਿਸ ਤੋਂ ਬਾਅਦ ਪੁਲਿਸ ਵੱਲੋਂ ਬੀਤੀ ਰਾਤ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਵਧਾ ਦਿੱਤੀ ਗਈ। ਉੱਥੇ ਹੀ ਦੂਜੇ ਪਾਸੇ ਪ੍ਰਦਰਸ਼ਨ ਦੇ ਚੱਲਦੇ ਰੇਲਵੇ ਵਿਭਾਗ ਵੱਲੋਂ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

ਬਠਿੰਡਾ ਰੇਲਵੇ ਸਟੇਸ਼ਨ ’ਤੇ ਪੁਖਤਾ ਪ੍ਰਬੰਧ
ਬਠਿੰਡਾ ਰੇਲਵੇ ਸਟੇਸ਼ਨ ’ਤੇ ਪੁਖਤਾ ਪ੍ਰਬੰਧ

By

Published : Jun 20, 2022, 1:20 PM IST

ਬਠਿੰਡਾ:ਪੂਰੇ ਦੇਸ਼ ਵਿੱਚ ਕੇਂਦਰ ਸਰਕਾਰ ਵਲੋਂ ਲਿਆਂਦੀ ਅਗਨੀਪਥ ਸਕੀਮ ਦਾ ਨੇਜਵਾਨਾਂ ਵੱਲੋਂ ਵੱਡੇ ਪੱਧਰ ਤੇ ਵਿਰੋਧ ਕੀਤਾ ਜਾ ਰਿਹਾ ਹੈ, ਇਸਦਾ ਅਸਰ ਹੁਣ ਪੰਜਾਬ ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਦਿਨੀਂ ਲੁਧਿਆਣਾ ਵਿੱਚ ਰੇਲਵੇ ਸਟੇਸ਼ਨ ਦੀ ਭੰਨਤੋੜ ਕੀਤੀ ਗਈ ਜਿਸ ਤੋਂ ਬਾਅਦ ਅੱਜ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸੇ ਦੇ ਚੱਲਦੇ ਪੰਜਾਬ ਦੇ ਵੱਖ-ਵੱਖ ਥਾਵਾਂ ਤੇ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ।

ਦੱਸ ਦਈਏ ਕਿ ਪੁਲਿਸ ਵੱਲੋਂ ਬਠਿੰਡਾ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸ ਦਈਏ ਕਿ ਨੌਜਵਾਨਾਂ ਵੱਲੋਂ ਦਿੱਲੀ ਪਹੁੰਚਣ ਦੀ ਕਾਲ ਦਿੱਤੀ ਗਈ ਜਿਸ ਤੋਂ ਬਾਅਦ ਪੁਲਿਸ ਵੱਲੋਂ ਬੀਤੀ ਰਾਤ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਵਧਾ ਦਿੱਤੀ ਗਈ। ਉੱਥੇ ਹੀ ਦੂਜੇ ਪਾਸੇ ਪ੍ਰਦਰਸ਼ਨ ਦੇ ਚੱਲਦੇ ਰੇਲਵੇ ਵਿਭਾਗ ਵੱਲੋਂ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

ਬਠਿੰਡਾ ਰੇਲਵੇ ਸਟੇਸ਼ਨ ’ਤੇ ਪੁਖਤਾ ਪ੍ਰਬੰਧ

ਇਸ ਸਬੰਧੀ ਡੀਐਸਪੀ ਨੇ ਜਾਣਕਾਰੀ ਦਿੱਤੀ ਕਿ ਨੌਜਵਾਨਾਂ ਨੂੰ ਅਤੇ ਜਥੇਬੰਦੀਆਂ ਨੂੰ ਦਿੱਲੀ ਪਹੁੰਚਣ ਦੀ ਕਾਲ ਦਿੱਤੀ ਗਈ ਸੀ ਜਿਸਦੇ ਚੱਲਦੇ ਸੁਰੱਖਿਆ ਵਧਾਈ ਗਈ। ਨੌਜਵਾਨ ਨੂੰ ਇਹ ਸਮਝਾਇਆ ਗਿਆ ਕਿ ਉਹ ਦੇਸ਼ ਦੇ ਕਾਨੂੰਨ ਦੇ ਉਲਟ ਕੋਈ ਵੀ ਕੰਮ ਨਾ ਕਰੋ ਇਸ ਨਾਲ ਉਨ੍ਹਾਂ ਦਾ ਭਵਿੱਖ ਖਰਾਬ ਹੋ ਸਕਦਾ ਹੈ, ਜੇਕਰ ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਦਾ ਸਹਾਰਾ ਲੈ ਸਕਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਉਹ ਕਾਨੂੰਨ ਨੂੰ ਕਿਸੇ ਵੀ ਤਰ੍ਹਾਂ ਆਪਣੇ ਹੱਥ ਚ ਨਾ ਲੈਣ। ਜੇਕਰ ਅਜਿਹਾ ਹੁੰਦਾ ਹੈ ਤਾਂ ਉਨ੍ਹਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੇਕਰ ਉਨ੍ਹਾਂ ਨੂੰ ਅਗਨੀਪਥ ਸਕੀਮ ਠੀਕ ਨਹੀਂ ਲੱਗਦੀ ਹੈ ਤਾਂ ਉਹ ਇਸ ਨੂੰ ਲੈ ਕੇ ਕਾਨੂੰਨ ਦਾ ਸਹਾਰਾ ਲੈ ਸਕਦੇ ਹਨ। ਪਰ ਉਹ ਕਾਨੂੰਨ ਨੂੰ ਆਪਣੇ ਹੱਥ ਚ ਨਾ ਲੈਣ।

ਇਹ ਵੀ ਪੜੋ:ਅਗਨੀਪਥ ਸਕੀਮ ਦਾ ਵਿਰੋਧ ਦੇ ਚੱਲਦੇ ਟਰੇਨਾਂ ਰੱਦ, ਮਾਨਸਾ ਸਟੇਸ਼ਨ ’ਤੇ ਰੁਕੇ ਦਿੱਲੀ ਜਾ ਰਹੇ ਨੌਜਵਾਨ

ABOUT THE AUTHOR

...view details