ਬਠਿੰਡਾ : ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜਿਥੇ ਇੱਕ ਪਾਸੇ ਪੰਜਾਬ 'ਚ ਕਰਫਿਊ ਜਾਰੀ ਹੈ, ਉਥੇ ਬਠਿੰਡਾ ਦੇ ਕੈਂਸਰ ਹਸਪਤਾਲਾਂ 'ਚ ਮਰੀਜ਼ਾਂ ਦੀ ਗਿਣਤੀ ਵੱਧੀ ਹੈ। ਇਸ ਬਾਰੇ ਦੱਸਦੇ ਹੋਏ ਐਡਵਾਂਸ ਕੈਂਸਰ ਇੰਸਟੀਚਿਊਟ ਦੇ ਕੈਂਸਰ ਮਾਹਿਰ ਡਾਕਟਰ ਦੀਪਕ ਨੇ ਦੱਸਿਆ ਕਿ ਕਰਫਿਊ ਤੇ ਲੌਕਡਾਊਨ ਦੇ ਚਲਦੇ ਪੰਜਾਬ ਤੇ ਹੋਰਨਾਂ ਸੂਬਿਆਂ 'ਚ ਆਵਾਜਾਈ ਰੁੱਕ ਗਈ ਹੈ।
ਬਠਿੰਡਾ 'ਚ ਕੈਂਸਰ ਮਰੀਜ਼ਾਂ ਦੀ ਗਿਣਤੀ 'ਚ ਹੋਇਆ ਵਾਧਾ , ਕਰਫਿਊ ਦੌਰਾਨ ਵੀ ਸਿਹਤ ਸਹੂਲਤਾਂ ਜਾਰੀ - Bathinda's Advanced Cancer Institute
ਪੰਜਾਬ 'ਚ ਕਰਫਿਊ ਦੇ ਦੌਰਾਨ ਬਠਿੰਡਾ ਦੇ ਇੱਕਲੌਤੇ ਐਡਵਾਂਸ ਕੈਂਸਰ ਹਸਪਤਾਲ 'ਚ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋਇਆ ਹੈ। ਇਸ ਬਾਰੇ ਐਡਵਾਂਸ ਕੈਂਸਰ ਹਸਪਤਾਲ ਦੇ ਡਾਕਟਰਾਂ ਵੱਲੋਂ ਜਾਣਕਾਰੀ ਦਿੱਤੀ ਗਈ।

ਇਸ ਦੇ ਚਲਦੇ ਉਨ੍ਹਾਂ ਦੇ ਹਸਪਤਾਲ 'ਚ ਮਰੀਜ਼ਾਂ ਦੀ ਗਿਣਤੀ ਵੱਧ ਗਈ ਹੈ। ਕਰਫਿਊ ਦੇ ਬਾਵਜੂਦ ਹਸਪਤਾਲ ਪ੍ਰਸ਼ਾਸਨ ਤੇ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਦੇਖਭਾਲ ਤੇ ਉਨ੍ਹਾਂ ਦਾ ਇਲਾਜ ਜਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਥਿਤੀ 'ਚ ਮਰੀਜ਼ਾਂ ਦਾ ਇਲਾਜ ਰੋਕਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਹਸਪਤਾਲ ਸਟਾਫ ਦੇ ਲੋਕ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਥੇ 24 ਘੰਟੇ ਤੇ ਐਂਮਰਜੈਂਸੀ ਦੀ ਸੁਵਿਧਾ ਉਪਲਬਧ ਹੈ।
ਇਸ ਦੌਰਾਨ ਜਦੋਂ ਕੈਂਸਰ ਪੀੜਤ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਹਸਪਤਾਲ ਦੇ ਸਟਾਫ ਦੇ ਚੰਗੇ ਵਿਵਹਾਰ ਤੇ ਚੰਗੇ ਇਲਾਜ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਇਥੇ ਹੋਰਨਾਂ ਹਸਪਤਾਲਾਂ ਨਾਲੋਂ ਵੱਧ ਤੇ ਚੰਗੀ ਸੁਵਿਧਾਵਾਂ ਉਪਲਬਥ ਹਨ।