ਬਠਿੰਡਾ : ਸਿੱਖ ਕੌਮ 'ਚ ਸ਼ਹੀਦਾਂ ਦਾ ਬਹੁਤ ਵੱਡਾ ਸਥਾਨ ਹੈ। ਧਰਮ ਦੀ ਰੱਖਿਆ ਲਈ ਜਾਨ ਵਾਰਨ ਵਾਲਿਆਂ ਚੋਂ ਇੱਕ ਹਨ ਸ਼ਹੀਦ ਭਾਈ ਮਨੀ ਸਿੰਘ ਜੀ। ਸਿੱਖ ਕੌਮ ਵੱਲੋਂ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵ ਨਾਲ ਮਨਾਇਆ ਜਾ ਰਿਹਾ ਹੈ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਦੇ ਜੀਵਨ 'ਤੇ ਚਾਨਣਾ ਪਾਇਆ। ਭਾਈ ਮਨੀ ਸਿੰਘ ਜੀ ਦੇ ਜੀਵਨ ਬਾਰੇ ਦੱਸਦੇ ਹੋਏ ਉਨ੍ਹਾਂ ਨੇ ਭਾਈ ਮਨੀ ਸਿੰਘ ਦੀ ਸ਼ਹਾਦਤ ਨੂੰ ਸਿੱਖ ਕੌਮ ਲਈ ਮਹਾਨ ਤੇ ਲਸਾਨੀ ਦੱਸਿਆ।
ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਮਨੀ ਸਿੰਘ ਜੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਾਤਾ ਸਾਹਿਬ ਕੌਰ ਜੀ ਅਤੇ ਮਾਤਾ ਸੁੰਦਰ ਕੌਰ ਜੀ ਨਾਲ ਆਏ ਸਨ।ਇਥੇ ਹੀ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਮਨੀ ਸਿੰਘ ਨੂੰ ਲਿਖਾਰੀ ਥਾਪ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਵਾਈ ਸੀ।
ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੌਕੇ ਸਿੱਖ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਭਾਈ ਮਨੀ ਸਿੰਘ ਅਤੇ ਹੋਰ ਸਿੱਖ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਆਪਣਾ ਜੀਵਨ ਬਤੀਤ ਕਰਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ੀਆਂ ਤੇ ਹੋਰਨਾਂ ਬੂਰੇ ਕੰਮਾਂ ਤੋਂ ਦੂਰ ਰਹਿ ਕੇ ਗੁਰੂਆਂ ਦੇ ਦੱਸੇ ਮਾਰਗ 'ਤੇ ਚੱਲਣ ਤੇ ਲੋਕ ਭਲਾਈ ਦੇ ਕੰਮ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : LOC 'ਤੇ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਦੋ ਅੱਤਵਾਦੀ ਢੇਰ, ਦੋ ਜਵਾਨ ਸ਼ਹੀਦ