ਬਠਿੰਡਾ: ਜ਼ਿਲ੍ਹੇ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਜੇਸੀਬੀ ਯੂਨੀਅਨ ਦੇ ਵੱਲੋਂ ਡੀਸੀ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਡੀਸੀ ਦਫਤਰ ਦਾ ਘਿਰਾਓ ਕੀਤਾ ਗਿਆ।
ਮਿਲੀ ਜਾਣਕਾਰੀ ਮੁਤਾਬਿਕ ਬਠਿੰਡਾ ਤੋਂ ਡੱਬਵਾਲੀ ਰੋਡ ਦੇ ਉੱਤੇ ਕਿਸਾਨ ਵੱਲੋਂ ਆਪਣੇ ਖੇਤ ਦੇ ਵਿੱਚੋਂ ਮਿੱਟੀ ਚੁੱਕੀ ਜਾ ਰਹੀ ਸੀ ਜਿਸ ’ਤੇ ਕਿਸਾਨਾਂ ਨੇ ਇਲਜ਼ਾਮ ਲਗਾਇਆ ਕਿ ਨਾਜਾਇਜ਼ ਮਾਈਨਿੰਗ ਦੇ ਹੇਠ ਜੇਸੀਬੀ ਅਤੇ ਟਰੈਕਟਰ ਟਰਾਲੀ ਦੇ ਉੱਤੇ ਪੁਲਿਸ ਵੱਲੋਂ ਪਰਚਾ ਦਰਜ ਕੀਤਾ ਗਿਆ। ਜਿਸ ਦੇ ਰੋਸ ਵੱਜੋਂ ਜੇਸੀਬੀ ਅਤੇ ਟਰੈਕਟਰ ਟਰਾਲੀ ਯੂਨੀਅਨ ਵੱਲੋਂ 100 ਦੇ ਕਰੀਬ ਜੇਸੀਬੀ ਲਿਆ ਕੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਲਾਇਆ ਗਿਆ।
ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਦਰਿਆਵਾਂ ਦੇ ਨਾਲ ਲੱਗਦਾ ਏਰੀਆ ਮਾਈਨਿੰਗ ਵਾਲਾ ਹੋ ਸਕਦਾ ਹੈ ਪਰ ਬਾਰਡਰ ਏਰੀਏ ਦੇ ਨਾਲ ਜੋ ਟਿੱਬੇ ਹਨ ਉਹ ਮਾਈਨਿਗ ਏਰੀਆ ’ਚ ਨਹੀਂ ਆਉਂਦਾ। ਇਸ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨ ’ਤੇ ਕੀਤਾ ਦਰਜ ਪਰਚਾ ਰੱਦ ਕੀਤਾ ਜਾਵੇ ਜੇਕਰ ਪਰਚਾ ਨਾ ਦਰਜ ਕੀਤਾ ਤਾਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ।
ਕਿਸਾਨਾਂ ਨੇ ਅੱਗੇ ਕਿਹਾ ਕਿ ਜੇ ਕਿਸਾਨ ਆਪਣੇ ਖੇਤ ਪੱਧਰੇ ਨਹੀਂ ਕਰੇਗਾ ਤਾਂ ਖੇਤੀ ਵੀ ਕਿੱਥੋਂ ਕਰੇਗਾ। ਕਿਸਾਨਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਡੀਸੀ ਨੂੰ ਮੰਗ ਪੱਤਰ ਦੇਣ ਲਈ ਆਏ ਹਨ ਜੇਕਰ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ ਤਾਂ ਤਾਂ ਅਗਲਾ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜੋ:ਸੰਗਰੂਰ ਲੋਕ ਸਭਾ ਤੋਂ ਭਾਜਪਾ ਉਮੀਦਵਾਰ ਕੇਵਲ ਢਿੱਲੋਂ ਨੇ ਦੱਸੀ ਭਵਿੱਖ ਦੀ ਸਿਆਸਤ