ਪੰਜਾਬ

punjab

By

Published : Apr 24, 2022, 7:23 AM IST

ETV Bharat / city

ਧਾਰਮਿਕ ਅਤੇ ਸਿਆਸੀ ਆਗੂਆਂ ਦੀ ਸੁਰੱਖਿਆ ਵਾਪਸ ਲੈਣ ਦਾ ਦਾ ਵਿਰੋਧ

ਧਾਰਮਿਕ ਅਤੇ ਸਿਆਸੀ ਲੋਕਾਂ ਦੀ ਸੁਰੱਖਿਆ ਵਿੱਚ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੂੰ ਵਾਪਸ ਬੁਲਾਉਣ ਦੇ ਫੈਸਲੇ ਦਾ ਭਾਜਪਾ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਵੱਲੋਂ ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਮੁੱਖ ਮੰਤਰੀ 'ਤੇ ਦੋਸ਼ ਲਗਾਉਂਦਿਆਂ ਕਿਹਾ ਜਾ ਰਿਹਾ ਹੈ ਕਿ ਇਹ ਆਮ ਆਦਮੀ ਪਾਰਟੀ ਦੀ ਸਾਜਿਸ਼ ਹੈ।

Bjp opposes withdrawal of security for religious And political people
ਧਾਰਮਿਕ ਅਤੇ ਸਿਆਸੀ ਲੋਕਾਂ ਦੀ ਸਕਿਉਰਿਟੀ ਵਾਪਸ ਲੈਣ ਦਾ ਭਾਜਪਾ ਵੱਲੋਂ ਵਿਰੋਧ

ਬਠਿੰਡਾ: ਪੰਜਾਬ ਸਰਕਾਰ ਵੱਲੋਂ ਧਾਰਮਿਕ ਅਤੇ ਸਿਆਸੀ ਲੋਕਾਂ ਦੀ ਸੁਰੱਖਿਆ ਵਿੱਚ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੂੰ ਵਾਪਸ ਬੁਲਾਉਣ ਦੇ ਫੈਸਲੇ ਦਾ ਭਾਜਪਾ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਵੱਲੋਂ ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਮੁੱਖ ਮੰਤਰੀ 'ਤੇ ਦੋਸ਼ ਲਗਾਉਂਦਿਆਂ ਕਿਹਾ ਜਾ ਰਿਹਾ ਹੈ ਕਿ ਇਹ ਆਮ ਆਦਮੀ ਪਾਰਟੀ ਦੀ ਸਾਜਿਸ਼ ਹੈ। ਉਹ ਕੇਰਲ ਅਤੇ ਪੱਛਮ ਬੰਗਾਲ ਵਾਂਗ ਸਾਡੇ ਆਗੂਆਂ ਅਤੇ ਵਰਕਾਰਾਂ ਨੂੰ ਮਰਵਾਉਣਾਂ ਚਾਉਂਦੇ ਹਨ।

ਭਾਜਪਾ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਸੱਤਾ ਹਾਸਲ ਕਰਨ ਲਈ ਲੋਕਾਂ ਨੂੰ ਵੱਡੇ ਵੱਡੇ ਵਾਅਦੇ ਕੀਤੇ ਗਏ ਪਰ ਹੁਣ ਉਹ ਵਾਅਦੇ ਪੂਰੇ ਹੁੰਦੇ ਨਜ਼ਰ ਨਹੀਂ ਆ ਰਹੇ ਜਿਸ ਕਾਰਨ ਹੁਣ ਇਨ੍ਹਾਂ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਅਜਿਹੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਇਸ ਲਈ ਧਾਰਮਿਕ ਅਤੇ ਸਿਆਸੀ ਲੋਕਾਂ ਦੀ ਸੁਰੱਖਿਆ ਵਾਪਸ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਏ ਦਿਨ 3 ਤੋਂ 4 ਕਤਲ ਹੋ ਰਹੇ ਹਨ ਅਤੇ ਪੰਜਾਬ ਦੀ ਸੁਰੱਖਿਆ ਰੱਬ ਆਸਰੇ ਹੈ।

ਧਾਰਮਿਕ ਅਤੇ ਸਿਆਸੀ ਲੋਕਾਂ ਦੀ ਸਕਿਉਰਿਟੀ ਵਾਪਸ ਲੈਣ ਦਾ ਭਾਜਪਾ ਵੱਲੋਂ ਵਿਰੋਧ

ਉਨ੍ਹਾਂ ਕਿਹਾ ਕਿ ਇਸ ਦੌਰਾਨ ਸਿਆਸੀ ਅਤੇ ਧਾਰਮਿਕ ਆਗੂਆਂ ਦੀ ਸੁਰੱਖਿਆ ਵਾਪਸ ਲੈਣਾ ਚਿੰਤਾ ਦਾ ਵਿਸ਼ਾ ਹੈ। ਪੱਛਮੀ ਬੰਗਾਲ ਅਤੇ ਕੇਰਲ ਦੀ ਤਰਜ਼ ਉੱਪਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਆਰਐੱਸਐੱਸ ਅਤੇ ਭਾਜਪਾ ਆਗੂਆਂ ਦੇ ਕਤਲ ਕਰਵਾਉਣਾ ਚਾਹੁੰਦੀ ਹੈ ਤਾਂ ਜੋ ਲੋਕਾਂ ਦਾ ਧਿਆਨ ਭਟਕਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਬਾਰਡਰ ਸਟੇਟ ਹੈ ਅਤੇ ਆਏ ਦਿਨ ਇੱਥੇ ਡਰੋਨ ਰਾਹੀਂ ਨਸ਼ਾ ਅਤੇ ਅਸਲਾ ਪਹੁੰਚ ਰਿਹਾ ਹੈ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੀ ਸੁਰੱਖਿਆ ਦੀ ਇਨ੍ਹਾਂ ਨੂੰ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਵਿੱਚ ਡੇਢ ਕਰੋਡ਼ ਲੋਕਾਂ ਕੋਲੋਂ ਲਾਇਸੰਸੀ ਹਥਿਆਰ ਹਨ ਅਤੇ ਆਏ ਦਿਨ ਗੈਂਗਸਟਰ ਵੱਲੋਂ ਇੱਥੇ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਕਾਰਨ ਪੰਜਾਬ ਦਾ ਮਾਹੌਲ ਅਜਿਹਾ ਹੈ ਕਿ ਇੱਥੇ ਧਾਰਮਿਕ ਅਤੇ ਸਿਆਸੀ ਆਗੂਆਂ ਨੂੰ ਸੁਰੱਖਿਆ ਦੀ ਸਖ਼ਤ ਲੋੜ ਹੈ।

ਇਹ ਵੀ ਪੜ੍ਹੋ:ਅਲਕਾ ਲਾਂਬਾ ਤੇ ਕੁਮਾਰ ਵਿਸ਼ਵਾਸ ਦੀ ਪੇਸ਼ੀ ਤੋਂ ਪਹਿਲਾਂ ਵਿਰੋਧੀਆਂ ਨੇ ਘੇਰੀ ਆਪ !

ABOUT THE AUTHOR

...view details