ਬਠਿੰਡਾ:ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਿੰਡਾਂ ਵਿਚਲੀਆਂ ਸਹਿਕਾਰੀ ਸਭਾਵਾਂ ਜੋ ਕਿ ਕਿਸਾਨਾਂ ਨੂੰ ਖੇਤੀ ਸੰਦ ਅਤੇ ਰੇਹਾਂ ਸਪਰੇਹਾਂ ਆਦਿ ਵਾਜਬ ਰੇਟਾਂ ਤੇ ਉਪਲੱਬਧ ਕਰਵਾਉਂਦੀਆਂ ਸਨ, ਪਰ ਹੁਣ ਕੇਂਦਰ ਸਰਕਾਰ ਨਾਲ ਮਿਲ ਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਨ੍ਹਾਂ ਸਹਿਕਾਰੀ ਸਭਾਵਾਂ ਵਿੱਚ ਉਪਲੱਬਧ ਕਰਾਈਆਂ ਜਾ ਰਹੀਆਂ ਰੇਹਾਂ ਅਤੇ ਸਪਰੇਆਂ ਨੂੰ ਮਹਿੰਗੇ ਮੁੱਲ ਤੇ ਵੇਚਿਆ ਜਾ ਰਿਹਾ ਹੈ।
ਕੈਪਟਨ ਕੇਂਦਰ ਸਰਕਾਰ ਨਾਲ ਮਿਲ ਕੇ ਕਿਸਾਨਾਂ ਦੇ ਹੱਕਾਂ ਦਾ ਕਰ ਰਿਹੈ ਘਾਣ
ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੋਦੀ ਦੇ ਇਸ਼ਾਰਿਆ ’ਤੇ ਕੰਮ ਕਰ ਰਿਹਾ ਹੈ ਤਾਂ ਜੋ ਕਿਸਾਨਾਂ ਦੇ ਸੰਘਰਸ਼ ਨੂੰ ਤਾਰੋਪੀਡੋ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਤਾਰੋਪੀਡ ਕਰਨ ਲਈ ਅਜਿਹੀਆਂ ਸਾਜ਼ਿਸ਼ਾਂ ਚੱਲੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨੀ ਕਿੱਤੇ ਨੂੰ ਪ੍ਰਭਾਵਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਹੱਕਾਂ ਲਈ ਲੜਾਈ ਲੜਦੀ ਰਹੇਗੀ।
ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ 24 ਹਲਕਾ ਇੰਚਾਰਜ ਲਗਾ ਦਿੱਤੇ ਗਏ ਹਨ, ਜਿਨ੍ਹਾਂ ਦੀ ਪਰਫਾਰਮੈਂਸ ਤੋਂ ਬਾਅਦ ਉਨ੍ਹਾਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ ਅਤੇ ਮੌਜੂਦਾ ਐਮਐਲਏ ਨੂੰ ਵੀ ਆਪਣੇ ਹਲਕੇ ਦੇਖਣ ਲਈ ਕਹਿ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਵਿੱਚ ਪਹਿਲਾਂ ਹੀ ਹਾਰ ਮੰਨ ਲਈ ਹੈ, ਕਿਉਂਕਿ ਪਿਛਲੇ ਦਿਨੀਂ ਕੈਬਨਿਟ ਵਿੱਚ ਵਾਧਾ ਜ਼ਰੂਰ ਕੀਤਾ ਗਿਆ ਹੈ, ਪਰ ਪੰਜਾਬ ਤੋਂ ਇੱਕ ਵੀ ਕੈਬਨਿਟ ਮੰਤਰੀ ਨਹੀਂ ਲਿਆ ਗਿਆ ਜਿਸ ਤੋਂ ਸਾਫ ਜ਼ਾਹਿਰ ਹੈ ਕਿ ਭਾਜਪਾ ਨੇ ਪੰਜਾਬ ਵਿੱਚ ਪਹਿਲਾਂ ਹੀ ਹਾਰ ਕਬੂਲ ਕਰ ਲਈ ਹੈ।