ਬਠਿੰਡਾ:ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਦੀ ਸੱਤਾ ਤੇ ਕਾਬਜ਼ ਹੋਏ ਚਰਨਜੀਤ ਸਿੰਘ ਚੰਨੀ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਦੇ ਵਾਅਦੇ ਹੁਣ ਲਾਰੇ ਜਾਪਣ ਲੱਗੇ ਹਨ।
ਅੱਜ (ਸੋਮਵਾਰ) ਬਠਿੰਡਾ ਵਿਖੇ ਪੀ.ਆਰ.ਟੀ.ਸੀ ਅਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਲਾਰਿਆਂ ਤੋਂ ਅੱਕ ਕੇ ਫਿਰ ਤੋਂ ਚੰਨੀ ਸਰਕਾਰ ਖ਼ਿਲਾਫ਼ ਭੰਡੀ ਪ੍ਰਚਾਰ ਸ਼ੁਰੂ ਕਰ ਦਿੱਤਾ। ਵੱਖ ਵੱਖ ਰੂਟਾਂ 'ਤੇ ਜਾਣ ਵਾਲੀਆਂ ਬੱਸਾਂ ਵਿੱਚ ਮੁਸਾਫ਼ਰਾਂ ਨੂੰ ਸੰਬੋਧਨ ਕਰਦਿਆਂ ਠੇਕਾ ਮੁਲਾਜ਼ਮਾਂ ਨੇ ਅਪੀਲ ਕੀਤੀ ਕਿ ਜਦੋਂ ਵੀ ਕੋਈ ਸਿਆਸੀ ਵਿਅਕਤੀ ਤੁਹਾਡੇ ਕੋਲੋਂ ਵੋਟਾਂ ਮੰਗਣ ਆਵੇ, ਤਾਂ ਉਸ ਨੂੰ ਸਵਾਲ ਜ਼ਰੂਰ ਕਰਨ ਅਤੇ ਪੁੱਛਣ ਕਿ ਉਨ੍ਹਾਂ ਨੇ ਤੁਹਾਡੇ ਨਾਲ ਕੀਤੇ ਹੋਏ ਵਾਅਦਿਆਂ ਵਿੱਚੋਂ ਕਿੰਨੇ ਵਾਅਦੇ ਪੂਰੇ ਕੀਤੇ ਹਨ।
ਉਨ੍ਹਾਂ ਵੱਲੋਂ ਅਜਿਹਾ ਕੋਈ ਕਾਰਜ ਕੀਤਾ ਗਿਆ ਹੈ ਕਿ ਤੁਹਾਡੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਭਾਵੇਂ ਧੜਾ ਧੜ ਪ੍ਰਾਈਵੇਟ ਬੱਸਾਂ ਬੰਦ ਕੀਤੀਆਂ ਜਾ ਰਹੀਆਂ ਹਨ, ਪਰ ਨਵੀਆਂ ਸਰਕਾਰੀ ਬੱਸਾਂ ਨਹੀਂ ਲਿਆਂਦੀਆਂ ਜਾ ਰਹੀਆਂ ਹਨ।
ਚੰਨੀ ਸਰਕਾਰ ਦੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਦਾਅਵੇ ਨਿਕਲੇ ਖੋਖਲੇ ਜੇਕਰ ਆਰਡਰ ਦਿੱਤਾ ਵੀ ਗਿਆ ਹੈ ਤਾਂ ਇਨ੍ਹਾਂ ਨੂੰ ਚਲਾਉਣ ਲਈ ਨਵੀਂ ਭਰਤੀ ਨਹੀਂ ਕੀਤੀ ਜਾ ਰਹੀ। ਫਿਰੇ ਵਿਭਾਗ ਚੱਲਣਗੇ ਕਿਸ ਤਰ੍ਹਾਂ? ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਲਏ ਗਏ ਫ਼ੈਸਲੇ ਬਾਰੇ ਬੋਲਦਿਆਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੋ ਪੈਮਾਨੇ ਰੱਖੇ ਗਏ ਹਨ। ਉਸ ਅਨੁਸਾਰ ਤਾਂ ਕੋਈ ਵੀ ਠੇਕਾ ਮੁਲਾਜ਼ਮ ਪੱਕਾ ਨਹੀਂ ਹੋ ਸਕਦਾ। ਸਰਕਾਰ ਸਿਰਫ਼ ਇਨ੍ਹਾਂ ਵਾਅਦਿਆਂ ਨੂੰ ਵੋਟਾਂ ਤੱਕ ਲਮਕਾਉਣਾ ਚਾਹੁੰਦੀ ਹੈ।
ਇਹ ਵੀ ਪੜ੍ਹੋ:Reopening Kartarpur Corridor: ਪੰਜਾਬ ਭਾਜਪਾ ਵਫਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ