ਬਠਿੰਡਾ: ਵਿਸਾਖੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਖਤ ਸ੍ਰੀ ਦਮਦਮਾ ਗੁਰਦੁਆਰਾ ਸਾਹਿਬ ’ਚ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਸਾਹਿਬਾਨ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੇ ਨਾਲ ਮੁਲਾਕਾਤ ਵੀ ਕੀਤੀ।
ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਸੀਐੱਮ ਮਾਨ ਸ੍ਰੀ ਦਮਦਮਾ ਗੁਰਦੁਆਰਾ ਸਾਹਿਬ ਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਸਿਹਤ ਮੰਤਰੀ ਦੇ ਨਾਲ 6 ਦੇ ਕਰੀਬ ਵਿਧਾਇਕ ਮੌਜੂਦ ਸੀ। ਇਸ ਮੌਕੇ ਸੀਐੱਮ ਮਾਨ ਨੇ ਕਿਹਾ ਕਿ ਜੋ ਪਰਮਾਤਮਾ ਨੇ ਉਨ੍ਹਾਂ ਨੂੰ ਜਿੰਮੇਵਾਰੀ ਦਿੱਤੀ ਹੈ ਉਸ ਨੂੰ ਨਿਭਾਉਣ ਦਾ ਤਾਕਤ ਦੇਣ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੋਲ ਵੱਡੀ ਜ਼ਿੰਮੇਵਾਰੀਆਂ ਦੇ ਨਾਲ ਨਾਲ ਵੱਡਾ ਹੌਂਸਲਾ ਵੀ ਹੈ।
ਉੱਥੇ ਹੀ ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਦਿਨ ਖਾਲਸਾ ਪੰਥ ਦੀ ਸਥਾਪਨਾ ਹੋਈ ਸੀ ਜਿਸ ਨੂੰ ਵਿਸਾਖੀ ਦੇ ਤੌਰ ’ਤੇ ਮਨਾਇਆ ਜਾਂਦਾ ਹੈ ਹਰ ਸਾਲ ਤਖਤ ਸ੍ਰੀ ਦਮਦਮਾ ਸਾਹਿਬ ਚ ਭਾਰੀ ਗਿਣਤੀ ਚ ਸੰਗਤ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਪਹੁੰਚਦੇ ਹਨ।
ਇਸ ਤੋਂ ਪਹਿਲਾਂ ਸੀਐੱਮ ਭਗਵੰਤ ਮਾਨ ਨੇ ਵਿਸਾਖੀ ਮੌਕੇ ਟਵਿੱਟਰ ’ਤੇ ਕਿਹਾ ਕਿ ਖਾਲਸਾ ਪੰਥ ਦੇ ਸਿਰਜਣਹਾਰੇ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਵਿੱਚ ਸ਼ਰਧਾ ਅਤੇ ਸਤਿਕਾਰ ਸਹਿਤ ਪ੍ਰਣਾਮ ਕਰਦੇ ਹੋਏ, ਦੇਸ਼-ਵਿਦੇਸ਼ ਵਿੱਚ ਵਸਦੀਆਂ ਸੰਗਤਾਂ ਨੂੰ ਵਿਸਾਖੀ ਅਤੇ ਖਾਲਸਾ ਪੰਥ ਸਾਜਨਾ ਦਿਵਸ ਦੀਆਂ ਲੱਖ-ਲੱਖ ਵਧਾਈਆਂ।
ਇਹ ਵੀ ਪੜੋ:ਵਿਸਾਖੀ 'ਤੇ ਵਿਸ਼ੇਸ਼: ਵਿਸਾਖੀ ਨੂੰ ਵੱਖ-ਵੱਖ ਰਾਜਾਂ ਵਿੱਚ ਵੱਖ-ਵੱਖ ਨਾਵਾਂ ਨਾਲ ਜਾਂਦਾ ਹੈ ਜਾਣਿਆ, ਤੁਸੀਂ ਵੀ ਜਾਣੋ!