ਬਠਿੰਡਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਲੋਟ ਬਲਾਕ ਅਤੇ ਲੰਬੀ ਹਲਕੇ ਦੇ ਪਿੰਡ ਮਿੱਡਾ ਰਾਣੀਵਾਲਾ ਪੰਨੀਵਾਲਾ ਵਿਖੇ ਮੀਂਹ ਨਾਲ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਸਖਤ ਹਿਦਾਇਤਾਂ ਦਿੱਤੀਆਂ।
ਮਿਲੀ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਭਗਵੰਤ ਮਾਨ ਨੇ ਹੈਲੀਕਾਪਟਰ ਰਾਹੀਂ ਮਾਲਵੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਵੀ ਦੌਰਾ ਕੀਤਾ। ਜਦਕਿ ਮੌਸਮ ਖਰਾਬ ਹੋਣ ਦੇ ਕਾਰਨ ਉਨ੍ਹਾਂ ਦਾ ਬਠਿੰਡਾ ਦੌਰਾ ਰੱਦ ਹੋ ਗਿਆ।
ਇਸ ਦੌਰਾਨ ਭਗਵੰਤ ਮਾਨ ਨੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਹੋਏ ਮਲੋਟ ਬਲਾਕ ਲੰਬੀ ਦੇ ਪਿੰਡ ਮਿੱਡਾ ਵਿਖੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਦਰਤੀ ਮਾਰ ਝੱਲ ਰਹੇ ਕਿਸਾਨਾਂ ਨੂੰ ਬਿਲਕੁਲ ਵੀ ਚਿੰਤਾ ਕਰਨ ਦੀ ਲੋੜ ਨਹੀਂਹੈ। ਪ੍ਰਭਾਵਿਤ ਕਿਸਾਨਾਂ ਦੀਆਂ ਅਰਜ਼ੀਆਂ ਪਹੁੰਚ ਗਈਆਂ ਹਨ, ਆਉਂਦੇ ਦਿਨਾਂ ਚ ਗਿਰਦਾਵਰੀ ਕਰਵਾ ਕੇ ਕਿਸਾਨਾਂ ਦਾ ਬਣਦਾ ਹੱਕ ਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜੇ ਹੋ ਕੇ ਨਹੀਂ ਸੁਣਿਆ ਪਰ ਹੁਣ ਉਹ ਉਹ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਗੇ।