ਬਠਿੰਡਾ: ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵਧ ਰਹੇ ਕਹਿਰ ਨੂੰ ਵੇਖਦਿਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਸਖਤ ਹੁਕਮ ਦਿੱਤੇ ਗਏ ਹਨ, ਪਰ ਬਠਿੰਡਾ ਵਿੱਚ ਕਾਂਗਰਸੀਆਂ ਨੇ ਹੀ ਇਹਨਾਂ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਹਨ। ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਦੀ ਅਗਵਾਈ ਵਿੱਚ ਇੱਕ ਵੱਡਾ ਇਕੱਠ ਕੀਤਾ ਗਿਆ ਜਿਥੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਨਗਰ ਨਿਗਮ ਦੇ ਮੀਟਿੰਗ ਹਾਲ ਵਿੱਚ ਵੱਡਾ ਇਕੱਠ ਕਰਦੇ ਹੋਏ ਸ਼ੁਰੂ ਕੀਤੇ ਗਏ ਕੋਵਿਡ ਸੈਂਟਰ ਸਬੰਧੀ ਬੈਠਕ ਕੀਤੀ ਗਈ। ਇਸ ਦੌਰਾਨ ਜਦੋਂ ਉਥੇ ਮੀਡੀਆ ਪਹੁੁੰਚਿਆ ਤਾਂ ਕਾਂਗਰਸੀਆਂ ਨੇ ਉਹਨਾਂ ਨੇ ਫੋਨ ਖੋਹ ਉਸ ਵਿੱਚੋਂ ਵੀਡੀਓ ਡਿਲੀਟ ਕਰ ਦਿੱਤੀਆਂ।
ਇਹ ਵੀ ਪੜੋ: ਕੋਰੋਨਾ ਦਾ ਕਹਿਰ 4 ਦਿਨਾਂ ਅੰਦਰ ਪਰਿਵਾਰ ਦੇ 3 ਜੀਆਂ ਦੀ ਮੌਤ