ਪੰਜਾਬ

punjab

ETV Bharat / city

ਬਠਿੰਡਾ ਬੱਸ ਸਟੈਂਡ ’ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਦਾ ਪ੍ਰਦਰਸ਼ਨ, ਯਾਤਰੀਆਂ ਹੋਏ ਪਰੇਸ਼ਾਨ

ਬਠਿੰਡਾ ਵਿੱਚ ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਹੜਤਾਲ ਦੇ ਕਾਰਨ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

By

Published : Jun 21, 2022, 2:07 PM IST

ਬਠਿੰਡਾ ਬੱਸ ਸਟੈਂਡ ’ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਦਾ ਪ੍ਰਦਰਸ਼ਨ
ਬਠਿੰਡਾ ਬੱਸ ਸਟੈਂਡ ’ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਦਾ ਪ੍ਰਦਰਸ਼ਨ

ਬਠਿੰਡਾ: 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਸੂਬੇ ਦੇ ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਸੱਤਾ 'ਚ ਆਉਣ ਤੋਂ ਬਾਅਦ ਅਜਿਹਾ ਕੁਝ ਹੁੰਦਾ ਹੋਇਆ ਨਹੀਂ ਦਿਖ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਆਪਣੀਆਂ ਮੰਗਾਂ ਨੂੰ ਲੈ ਕੇ ਬਠਿੰਡਾ ਵਿਖੇ ਪਨਬੱਸ ਦੇ ਕੱਚਾ ਮੁਲਾਜ਼ਮ ਹੜਤਾਲ ’ਤੇ ਚੱਲੇ ਗਏ ਹਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੈਲਰੀ ਨਾ ਮਿਲਣ ਦੇ ਕਾਰਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਜਿਸ ਤੋਂ ਬਾਅਦ ਬੱਸ ਸਟੈਂਡ ਨੂੰ ਖਾਲੀ ਕਰਵਾਇਆ ਗਿਆ।

ਉੱਥੇ ਹੀ ਦੂਜੇ ਪਾਸੇ ਇਸ ਪ੍ਰਦਰਸ਼ਨ ਦੇ ਕਾਰਨ ਬੱਸ ਸਟੈਂਡ ਪਹੁੰਚੇ ਯਾਤਰੀ ਕਾਫੀ ਪਰੇਸ਼ਾਨ ਦਿੱਖੇ। ਇਸ ਦੌਰਾਨ ਧਰਨਾਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਸੂਬੇ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗੱਲ ਕਹੀ ਗਈ ਸੀ ਪਰ ਅੱਜ ਇਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਤਨਖਾਹ ਮਿਲਣਾ ਵੀ ਔਖਾ ਹੋ ਗਿਆ ਹੈ।

ਬਠਿੰਡਾ ਬੱਸ ਸਟੈਂਡ ’ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਦਾ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਕਿਹਾ ਗਿਆ ਸੀ ਕਿ ਜੇਕਰ ਉਨ੍ਹਾਂ ਨੂੰ ਕੋਈ ਨੀਤੀ ਪਸੰਦ ਆਵੇਗੀ ਤਾਂ ਉਸ ਨੂੰ ਪੰਜਾਬ ਵਿੱਚ ਲਾਗੂ ਕਰ ਦਿੱਤਾ ਜਾਵੇਗਾ। ਜਿਸ ਨਾਲ ਕਮਰਚਾਰੀਆਂ ਨੂੰ ਰਾਹਤ ਮਿਲੇਗੀ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਪਿਛਲੇ 2 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਨਾਲ ਹੀ ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਪਿਛਲੇ 2 ਮਹੀਨਿਆਂ ਤੋਂ ਸੈਲਰੀ ਨਹੀਂ ਮਿਲੀ ਹੈ ਜਿਸ ਕਾਰਨ ਉਨ੍ਹਾਂ ਦੁਆਰਾ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਦੂਜੇ ਪਾਸੇ ਜਦੋਂ ਸਵਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਦਿੱਲੀ ਤੋਂ ਆਏ ਹਨ ਅਤੇ ਪਰਿਵਾਰ ਸਣੇ ਡਲਹੌਜ਼ੀ ਆਉਣ ਜਾ ਰਹੇ ਹਨ ਪਰ ਇੱਥੇ ਹੜਤਾਲ ਕਾਰਨ ਉਨ੍ਹਾਂ ਨੂੰ ਕੋਈ ਬੱਸ ਨਹੀਂ ਮਿਲ ਰਹੀ, ਜਿਸ ਕਾਰਨ ਉਨ੍ਹਾਂ ਨੂੰ ਪ੍ਰਾਈਵੇਟ ਟੈਕਸੀ ਕਰਕੇ ਜਾਣਾ ਪੈ ਰਿਹਾ ਹੈ। ਇਸ ਮੌਕੇ ਸਵਾਰੀਆਂ ਨੇ ਮੰਗ ਕੀਤੀ ਹੈ ਕਿ ਜੇਕਰ ਅਜਿਹੀ ਹੜਤਾਲ ਕਰਨੀ ਹੈ ਤਾਂ ਇਕ-ਦੋ ਦਿਨ ਪਹਿਲਾਂ ਆਮ ਜਨਤਾ ਨੂੰ ਇਸ ਬਾਰੇ ਸੂਚਿਤ ਕੀਤਾ ਜਾਵੇ ਤਾਂ ਜੋ ਲੋਕ ਪਰੇਸ਼ਾਨ ਨਾ ਹੋਣ ਅਤੇ ਖਰਚ ਕਰਨ ਲਈ ਮਜਬੂਰ ਨਾ ਹੋਣ।

ਇਹ ਵੀ ਪੜੋ:ਤਨਖਾਹਾਂ ਨਾ ਮਿਲਣ 'ਤੇ ਭੜਕੇ ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮ, ਬੱਸ ਸਟੈਂਡ ਕੀਤਾ ਬੰਦ

ABOUT THE AUTHOR

...view details