ਬਠਿੰਡਾ: ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1,59,632 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਪਿਛਲੇ ਕਰੀਬ 8 ਮਹੀਨਿਆਂ (224 ਦਿਨਾਂ) ਵਿੱਚ ਸਭ ਤੋਂ ਵੱਧ ਹੈ। ਨਵੇਂ ਕੇਸਾਂ ਨੂੰ ਜੋੜਨ ਤੋਂ ਬਾਅਦ ਦੇਸ਼ ਭਰ ਵਿੱਚ ਸਰਗਰਮ ਕੋਰੋਨਾ ਕੇਸ 5,90,611 ਹੋ ਗਏ ਹਨ, ਇਸੇ ਤਰ੍ਹਾਂ ਹੀ ਜੇਕਰ ਗੱਲ ਪੰਜਾਬ ਦੇ ਜ਼ਿਲ੍ਹੇ ਬਠਿੰਡੇ ਦੀ ਕਰੀਏ ਤਾਂ ਅੱਜ ਐਤਵਾਰ ਬਠਿੰਡਾ ਵਿਖੇ 204 ਕਰੋਨਾ ਪਾਜ਼ੀਟਿਵ ਦੇ ਮਾਮਲੇ ਸਾਹਮਣੇ ਆਏ ਹਨ।
ਇਕਦਮ ਏਨੀ ਵੱਡੀ ਗਿਣਤੀ ਵਿੱਚ ਕੋਰੋਨਾ ਪਾਜ਼ੀਟਿਵ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਨੇ ਵੀ ਲੋਕਾਂ ਨੂੰ ਅਪੀਲ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ ਕਿ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਦੀ ਪਾਲਣ ਕਰਨ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਕਿਹਾ ਕਿ ਸਮਾਜਿਕ ਦੂਰੀ ਬਣਾ ਕੇ ਰੱਖੋ, ਮਾਸਕ ਪਾ ਕੇ ਰੱਖੋ, ਸੈਨੀਟਾਈਜ਼ਰ ਦੀ ਵਰਤੋਂ ਕਰੋ।