ਬਠਿੰਡਾ: ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਵੱਲੋਂ ਹੋਟਲ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਜਿਸ ਦੇ ਚੱਲਦਿਆਂ ਹੋਟਲ ਇੰਡਸਟਰੀ ਬੁਰੀ ਤਰ੍ਹਾਂ ਪ੍ਰਭਾਵਤ ਹੋਈ ਹੈ। ਪੰਜਾਬ ਹੋਟਲ ਐਸੋਸੀਏਸ਼ਨ ਦੇ ਪ੍ਰਧਾਨ ਸਤੀਸ਼ ਕੁਮਾਰ ਅਰੋੜਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਨੇ ਉਨ੍ਹਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਤੇ ਰਹਿੰਦੀ ਖੂੰਹਦੀ ਕਸਰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਲਗਾਏ ਗਏ ਟੈਕਸਾਂ ਨੇ ਕੱਢ ਦਿੱਤੀ ਹੈ। ਅਰੋੜਾ ਨੇ ਦੱਸਿਆ ਕਿ ਹੋਟਲ ਇੰਡਸਟਰੀ ਨਾਲ ਜੁੜੇ ਹੋਏ ਕਰਮਚਾਰੀਆਂ ਦੇ ਪਰਿਵਾਰਾਂ ਦਾ ਖਰਚਾ ਜੋ ਹੁਣ ਤੱਕ ਚਲਾ ਰਹੇ ਹਨ ਜਿਸ ਕਾਰਨ ਉਨ੍ਹਾਂ ਦੀ ਵੀ ਆਰਥਿਕ ਹਾਲਾਤ ਬਹੁਤ ਮਾੜੇ ਹੋ ਚੁੱਕੇ ਹਨ।
Corona Effect: ਗੁਜਰਾਤ ਦੀ ਤਰਜ਼ ’ਤੇ ਪੰਜਾਬ ਦੇ ਹੋਟਲ ਮਾਲਕਾਂ ਨੇ ਰਿਆਇਤ ਦੀ ਕੀਤੀ ਮੰਗ ਇਹ ਵੀ ਪੜੋ: Corona Effect:ਗੁਰੂਘਰ ਦੀ ਗੋਲਕ ਉਤੇ ਵੀ ਪਈ ਕੋਰੋਨਾ ਦੀ ਮਾਰ
ਉਹਨਾਂ ਨੇ ਕਿਹਾ ਕਿ ਦੂਸਰੇ ਪਾਸੇ ਬੈਂਕਾਂ ਵੱਲੋਂ ਕਿਸ਼ਤਾਂ ਸਬੰਧੀ ਉਨ੍ਹਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਤੇ ਤੀਸਰਾ ਸਰਕਾਰਾਂ ਵੱਲੋਂ ਤੈਅ ਕੀਤੇ ਗਏ ਟੈਕਸ ਭਰਨ ਸਬੰਧੀ ਵੀ ਉਨ੍ਹਾਂ ’ਤੇ ਦਬਾਅ ਪਾਇਆ ਜਾ ਰਿਹਾ ਹੈ ਜਿਸ ਕਾਰਨ ਹੋਟਲ ਇੰਡਸਟਰੀ ਬਰਬਾਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਦੀ ਤਰਜ਼ ’ਤੇ ਪੰਜਾਬ ਦੇ ਹੋਟਲ ਨੂੰ ਰਿਆਇਤ ਦਿੱਤੀ ਜਾਵੇ ਤਾਂ ਜੋ ਹੋਟਲ ਇੰਡਸਟਰੀ ਨੂੰ ਬਚਾਇਆ ਜਾ ਸਕੇ।
ਪੰਜਾਬ ਹੋਟਲ ਐਸੋਸੀਏਸ਼ਨ ਨੇ ਮੰਗ ਕੀਤੀ ਹੈ ਕਿ ਸੂਬਾ ਅਤੇ ਕੇਂਦਰ ਸਰਕਾਰ ਵੱਲੋਂ ਲਗਾਏ ਗਏ ਟੈਕਸਾਂ ਵਿੱਚ ਉਨ੍ਹਾਂ ਨੂੰ ਛੋਟ ਦਿੱਤੀ ਜਾਵੇ ਤਾਂ ਜੋ ਉਹ ਆਰਥਿਕ ਤੌਰ ’ਤੇ ਟੁੱਟ ਚੁੱਕੇ ਹਨ ਹੋਟਲ ਮਾਲਕਾਂ ਨੂੰ ਕੁਝ ਰਾਹਤ ਮਿਲ ਸਕੇ।
ਇਹ ਵੀ ਪੜੋ: ਫਿਰੋਜ਼ਪੁਰ: ਜ਼ਮੀਨੀ ਵਿਵਾਦ ਬਣਿਆ ਜੰਗ ਦਾ ਮੈਦਾਨ