ਬਠਿੰਡਾ: ਸ਼ਹਿਰ ਦੇ ਪਿੰਡ ਗਿੱਦੜ ਵਿਖੇ ਇੱਕ ਪ੍ਰੇਮੀ ਜੋੜੇ ਵੱਲੋਂ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਪ੍ਰੇਮ ਸਬੰਧਾਂ 'ਚ ਰੋੜਾ ਬਣਨ ਵਾਲੇ ਵਿਅਕਤੀ ਦਾ ਕਤਲ, ਜੋੜਾ ਗ੍ਰਿਫ਼ਤਾਰ - crime news bathinda
ਬਠਿੰਡਾ ਦੇ ਪਿੰਡ ਗਿੱਦੜ ਵਿੱਚ ਇੱਕ ਪ੍ਰੇਮੀ ਜੋੜੇ ਵੱਲੋਂ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰੇਮ ਸਬੰਧਾਂ 'ਚ ਰੋੜਾ ਬਣਨ ਕਾਰਨ ਮੁਲਜ਼ਮਾਂ ਨੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿੰਡ ਗਿੱਦੜ ਦੀ ਇੱਕ ਮਹਿਲਾ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਿੰਡ ਦੇ ਹੀ ਇੱਕ ਵਿਅਕਤੀ ਬਲਜਿੰਦਰ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਬਲਜਿੰਦਰ ਸਿੰਘ ਵੱਲੋਂ ਪ੍ਰੇਮੀ ਜੋੜੇ ਦੇ ਪ੍ਰੇਮ ਸਬੰਧਾਂ ਵਿੱਚ ਅੜਚਨ ਪਾਉਣ ਨੂੰ ਕਤਲ ਦਾ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ।
ਇਸ ਮਾਮਲੇ 'ਚ ਐੱਸਪੀ ਗੁਰਬਿੰਦਰ ਸਿੰਘ ਸੰਘਾ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਬਲਵਿੰਦਰ ਸਿੰਘ ਅਤੇ ਗੁਰਮੀਤ ਕੌਰ ਵਜੋਂ ਹੋਈ ਹੈ। ਦੋਵੇਂ ਹੀ ਮੁਲਜ਼ਮ ਵਿਆਹੇ ਹੋਏ ਹਨ। ਮ੍ਰਿਤਕ ਬਲਜਿੰਦਰ ਸਿੰਘ ਨੂੰ ਦੋਹਾਂ ਦੇ ਪ੍ਰੇਮ ਸਬੰਧਾਂ ਬਾਰੇ ਪਤਾ ਸੀ ਅਤੇ ਉਹ ਵਾਰ-ਵਾਰ ਦੋਹਾਂ ਨੂੰ ਮਿਲਣ ਤੋਂ ਰੋਕਦਾ ਸੀ ਜਿਸ ਕਾਰਨ ਮੁਲਜ਼ਮਾਂ ਨੇ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਪੁਲਿਸ ਵੱਲੋਂ ਦੋਹਾਂ ਮੁਲਜ਼ਮਾਂ ਉੱਤੇ ਮਾਮਲਾ ਦਰਜ ਕਰਕੇ ਜ਼ਿਲ੍ਹਾ ਅਦਾਲਤ ਤੋਂ ਰਿਮਾਂਡ ਹਾਸਲ ਕਰ ਲਈ ਗਈ ਹੈ।