ਬਠਿੰਡਾ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਵਿਵਾਦਾਂ ਵਿੱਚ ਘਿਰਦੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਬਠਿੰਡਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਵੱਲੋਂ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕ੍ਰਿਮੀਨਲ ਕੇਸ ਦਾਇਰ ਕੀਤਾ ਗਿਆ।
ਇਸ ਸਬੰਧ ’ਚ ਜੈਜੀਤ ਸਿੰਘ ਜੌਹਲ ਨੇ ਦੱਸਿਆ ਕਿ ਬਠਿੰਡਾ ਆਮਦ ਸਮੇਂ ਖਾਸ ਤੌਰ ’ਤੇ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਜ਼ਿਕਰ ਕਰ ਕੇ ਸੰਬੋਧਨ ਕੀਤਾ ਅਤੇ ਉਨ੍ਹਾਂ ਦੀ ਇੱਜ਼ਤ ਸੱਟ ਪਹੁੰਚਾਈ ਗਈ ਹੈ। ਜਿਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਬਠਿੰਡਾ ਦੀ ਮਾਣਯੋਗ ਅਦਾਲਤ ਵਿਚ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕ੍ਰਿਮੀਨਲ ਕੇਸ ਦਾਇਰ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਅਦਾਲਤ ਵੱਲੋਂ ਨੋਟਿਸ ਲੈ ਲਿਆ ਜਾਵੇਗਾ