ਬਠਿੰਡਾ: ਸ਼ਹਿਰ ’ਚ ਪੀਆਰਟੀਸੀ ਅਤੇ ਪਨਬੱਸ ਦੀਆਂ ਟਿਕਟਾਂ ਕੱਟਣ ਵਾਲੀਆਂ ਮਸ਼ੀਨਾਂ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ਤੋਂ ਬਾਅਦ ਕਰਮਚਾਰੀਆਂ ਵੱਲੋਂ ਨਿਰਪੱਖ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਮਾਮਲੇ ਮੁਤਾਬਿਕ ਬਠਿੰਡਾ ਡਿੱਪੂ ਵਿਚ 2018 ਵਿਚ ਚੋਰੀਆਂ ਹੋਈਆਂ ਪੀਆਰਟੀਸੀ ਅਤੇ ਪਨਬੱਸ ਦੀਆਂ ਟਿਕਟਾਂ ਕੱਟਣ ਵਾਲੀਆਂ ਮਸ਼ੀਨਾਂ ਨੂੰ ਲੈ ਕੇ ਵਿਵਾਦ ਖੜਾ ਹੋਇਆ ਸੀ। ਉਸ ਸਮੇਂ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਸੀ।
ਇਸ ਮਾਮਲੇ ਸਬੰਧੀ ਯੂਨੀਅਨ ਪ੍ਰਧਾਨ ਕੁਲਵੰਤ ਸਿੰਘ ਨਾਲ ਗੱਲ ਕੀਤੀ ਗਈ ਕਿ ਉਨ੍ਹਾਂ ਕਿਹਾ ਕਿ ਪਹਿਲੀ ਤਾਂ ਅਜਿਹੀ ਕੋਈ ਘਟਨਾ ਹੋਈ ਨਹੀਂ ਜੇਕਰ ਹੋਈ ਹੈ ਤਾਂ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਅਜਿਹੇ ਮਾਮਲਿਆਂ ਨੂੰ ਦਬਾਇਆ ਨਹੀਂ ਜਾਣਾ ਆ ਚਾਹੀਦਾ ਜੋ ਵੀ ਇਸ ਮਾਮਲੇ ਵਿਚ ਦੋਸ਼ੀ ਹੈ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਆਏ ਦਿਨ ਨਵੀਆਂ ਗੱਲਾਂ ਸੁਣਨੀਆਂ ਪੈ ਰਹੀਆਂ ਹਨ ਕਿਉਂਕਿ ਕੋਈ ਵਿਅਕਤੀ ਵੀਹ ਕਰੋੜ ਕੋਈ ਵਿਅਕਤੀ ਦੱਸ ਕਰੋੜ ਅਤੇ ਕੋਈ ਵਿਅਕਤੀ ਦੋ ਕਰੋੜ ਦਾ ਘਪਲਾ ਦੱਸ ਰਿਹਾ ਹੈ ਪਰ ਹੁਣ ਤੱਕ ਇਸ ਮਾਮਲੇ ਵਿਚ ਕੋਈ ਵੀ ਨਿਰਪੱਖ ਗੱਲ ਸਾਹਮਣੇ ਨਹੀਂ ਆਈ ਹੈ।