ਬਠਿੰਡਾ :ਪੰਜਾਬ 'ਚ ਚਿੱਟੇ ਦਾ ਕਹਿਰ ਲਗਾਤਾਰ ਜਾਰੀ ਹੈ। ਬਠਿੰਡਾ ਦੇ ਸ਼ਹੀਦ ਊਧਮ ਸਿੰਘ ਨਗਰ ਨੇੜੇ ਰੇਲਵੇ ਟਰੈਕ ਤੋਂ ਇਕ ਨੌਜਵਾਨ ਦੀ ਲਾਸ਼ ਮਿਲੀ। ਲਾਸ਼ ਕੋਲੋਂ ਇਕ ਇੰਜੈਕਸ਼ਨ ਅਤੇ ਚਮਚਾ ਮਿਲਿਆ ਹੈ। ਰਾਹਗੀਰਾਂ ਵੱਲੋਂ ਇਸ ਦੀ ਸੂਚਨਾ ਸਮਾਜ ਸੇਵੀ ਸੰਸਥਾ ਨੂੰ ਦਿੱਤੀ ਗਈ।
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ - Bathinda
ਬਠਿੰਡਾ ਦੇ ਸ਼ਹੀਦ ਊਧਮ ਸਿੰਘ ਨਗਰ ਨੇੜੇ ਰੇਲਵੇ ਟਰੈਕ ਤੋਂ ਇਕ ਨੌਜਵਾਨ ਦੀ ਲਾਸ਼ ਮਿਲੀ। ਨੌਜਵਾਨ ਦੇ ਜੋ ਹਾਲਾਤ ਨਜ਼ਰ ਆ ਰਹੇ ਹਨ, ਉਸ ਤੋਂ ਜ਼ਾਹਿਰ ਹੁੰਦਾ ਹੈ ਕਿ ਨੌਜਵਾਨ ਦੀ ਮੌਤ ਓਵਰਡੋਜ਼ ਕਾਰਨ ਮੌਤ ਹੋਈ ਹੈ।
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
ਉਨ੍ਹਾਂ ਵੱਲੋਂ ਤੁਰੰਤ ਸੂਚਨਾ ਜੀ.ਆਰ.ਪੀ ਪੁਲਿਸ ਨੂੰ ਦਿੱਤੀ ਗਈ। ਜੀ.ਆਰ.ਪੀ ਪੁਲਿਸ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ ਜਿਨ੍ਹਾਂ ਨੇ ਸ਼ੱਕ ਜ਼ਾਹਿਰ ਕੀਤਾ ਕਿ ਨੌਜਵਾਨ ਦੇ ਜੋ ਹਾਲਾਤ ਨਜ਼ਰ ਆ ਰਹੇ ਹਨ, ਉਸ ਤੋਂ ਜ਼ਾਹਿਰ ਹੁੰਦਾ ਹੈ ਕਿ ਨੌਜਵਾਨ ਦੀ ਮੌਤ ਓਵਰਡੋਜ਼ ਕਾਰਨ ਮੌਤ ਹੋਈ ਹੈ। ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ, ਪੁਲੀਸ ਨੇ ਪੋਸਟਮਾਰਟਮ ਲਈ ਲਾਸ਼ ਹਸਪਤਾਲ ਭੇਜ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ:ਗੰਨੇ ਦੇ ਖੇਤ ‘ਚੋਂ 2 ਨਸ਼ਾ ਤਸਕਰ ਗ੍ਰਿਫ਼ਤਾਰ